ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਪਰਾਲੀ ਪ੍ਰਬੰਧਨ ਪ੍ਰਬੰਧਾਂ ਦੀ ਸਮੀਖਿਆ
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਖੇਤਰੀ ਪੱਧਰ ‘ਤੇ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ।
ਮ
ਮੋਗਾ ਵਿਖੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਪਰਾਲੀ ਪ੍ਰਬੰਧਨ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ
27-10-2026
ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਖੇਤਰੀ ਪੱਧਰ ‘ਤੇ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰੋਟੈਕਸ਼ਨ ਫੋਰਸ ਅਤੇ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਫ਼ੀਲਡ ਦੌਰੇ ਅਤੇ ਲਗਾਤਾਰ ਗਸ਼ਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪਰਾਲੀ ਪ੍ਰਬੰਧਨ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਤੁਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਮੁਹਿੰਮ ਚਲਾਈ ਜਾਵੇ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪਰਾਲੀ ਦੇ ਖੇਤਾਂ ਵਿਚ ਹੀ ਪ੍ਰਬੰਧਨ ਅਤੇ ਹੋਰ ਉਚਿੱਤ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਵਾਤਾਵਰਨ ਦੀ ਸੰਭਾਲ ਅਤੇ ਖੇਤੀਬਾੜੀ ਦੀ ਸਥਿਰਤਾ ਲਈ ਬੇਹੱਦ ਜ਼ਰੂਰੀ ਹੈ। ਇਸ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ, ਤਾਂ ਜੋ ਜਾਗਰੂਕਤਾ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿਚ ਬੇਲਰਾਂ ਦੀ ਉਪਲਬਧਤਾ ਦੇ ਮੱਦੇਨਜ਼ਰ ਕਿਸਾਨ ਪਰਾਲੀ ਨੂੰ ਗੱਠਾਂ ਬਣਵਾ ਕੇ ਖੇਤਾਂ ਵਿਚੋਂ ਪਰਾਲੀ ਨੂੰ ਚੁਕਵਾਉਣ ਨੂੰ ਤਰਜੀਹ ਦੇ ਰਹੇ ਹਨ, ਜਿਸ ਨਾਲ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ।