28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਾਕਿਯੂ ਏਕਤਾ ਉਗਰਾਹਾਂ ਨੇ ਫੂਕਿਆ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਪੁਤਲਾ

ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਬਣੀ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ।

ਅਜੀਤ ਡੈਸਕ 28-10-2026
ਕਿਸ਼ਨਪੁਰਾ ਕਲਾਂ, 27 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਬਣੀ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ ਵਿਖੇ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਪੁਤਲਾ ਸਾੜਨ ਵਾਲਿਆਂ ‘ਚ ਪ੍ਰਧਾਨ ਬਿੰਦਰ ਸਿੰਘ, ਪ੍ਰਧਾਨ ਜਗਦੇਵ ਸਿੰਘ, ਲਖਵੀਰ ਸਿੰਘ ਔਲਖ, ਸੰਤੋਖ ਸਿੰਘ ਮੱਲ੍ਹਾਂ, ਵਜ਼ੀਰ ਸਿੰਘ, ਰਾਜੂ ਖੋਸਾ, ਹਰਮੇਲ ਸਿੰਘ, ਅਵਤਾਰ ਸਿੰਘ ਮਿਸਤਰੀ, ਬੰਤ ਸਿੰਘ, ਮਨਦੀਪ ਸਿੰਘ ਪੇਂਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਮੋਗਾ ’ਚ ਗੋਲੀਕਾਂਡ ਦੌਰਾਨ ਦੋ ਵਿਅਕਤੀਆਂ ਦੀ ਮੌਤ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹਦੀ ਹੈ-ਡਾ. ਸੀਮਾਂਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।