ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਧੱਲੇਕੇ ਦੇ ਗੁਰਦੁਆਰਾ ਕੁੰਢਾ ਸਿੰਘ ਸਾਹਿਬ ਵਿਖੇ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤ, ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਈ ਹਰਜੀਤ ਸਿੰਘ ਦੇ ਹਜ਼ੂਰੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਧੱਲੇਕੇ ਦੇ ਗੁਰਦੁਆਰਾ ਕੁੰਢਾ ਸਿੰਘ ਸਾਹਿਬ ਵਿਖੇ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤ, ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਈ ਹਰਜੀਤ ਸਿੰਘ ਦੇ ਹਜ਼ੂਰੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸਟੇਜ ਦੀ ਕਾਰਵਾਈ ਗੁਰਪ੍ਰੀਤ ਸਿੰਘ ਜੌਹਲ ਵਲੋਂ ਨਿਭਾਈ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਜੌਹਲ ਨੇ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਦੇਸ਼ ਸੇਵਾ, ਅਨੁਸ਼ਾਸਨ ਅਤੇ ਸਮਰਪਣ ਦੀ ਮਿਸਾਲ ਸੀ। ਉਨ੍ਹਾਂ ਨੇ 1965 ਅਤੇ 1971 ਦੀਆਂ ਭਾਰਤ-ਪਾਕਿਸਤਾਨ ਜੰਗਾਂ ਵਿਚ ਹਿੱਸਾ ਲੈ ਕੇ ਦੇਸ਼ ਦੀ ਰੱਖਿਆ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਆਹਲੂਵਾਲੀਆ ਵਰਗੀਆਂ ਸ਼ਖ਼ਸੀਅਤਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਸ਼ਰਧਾਂਜਲੀਆਂ ਭੇਟ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ, ਕਾਰਜਕਾਰੀ ਪ੍ਰਧਾਨ ਸੰਯੁਕਤ ਅਕਾਲੀ ਦਲ, ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਹਰੀ ਸਿੰਘ ਖਾਈ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਅਮਰਜੀਤ ਸਿੰਘ ਡਾਲਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕੱਤਰ, ਜਗਜਿੰਦਰ ਸਿੰਘ ਵਾਰਿਸ ਪੰਜਾਬ ਦੇ, ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਾਨ, ਨਵਦੀਪ ਸਿੰਘ ਸੰਘਾ, ਐਡਵੋਕੇਟ ਬਲਵੰਤ ਸਿੰਘ ਬਰਾੜ, ਬਲਜੀਤ ਸਿੰਘ ਅਕਾਲੀਆਂ ਵਾਲਾ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਨਿਭਾਈਆਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼ਰਧਾਂਜਲੀ ਸਮਾਗਮ ਵਿਚ ਦਵਿੰਦਰ ਸਿੰਘ ਰਣੀਆਂ, ਤਰਨਦੀਪ ਸਿੰਘ, ਜਗਜਿੰਦਰ ਸਿੰਘ ਵਾਰਿਸ ਪੰਜਾਬ ਦੇ, ਰਵਿੰਦਰ ਸਿੰਘ ਰਵੀ ਗਿੱਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ, ਗੁਰਪ੍ਰੀਤ ਸਿੰਘ ਧੱਲੇਕੇ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ, ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਭ ਸਿੰਘ ਧਰਮਕੋਟ, ਜੀਤ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ ਧੱਲੇਕੇ , ਭੁਪਿੰਦਰ ਸਿੰਘ ਵੜੈਚ ਸ਼ਹਿਰੀ ਪ੍ਰਧਾਨ, ਡਾ. ਸੁਖਚੈਨ ਸਿੰਘ ਬਰਾੜ, ਡਾ. ਨਵਤੇਜ ਸਿੰਘ ਨਡਾਲਾ, ਡਾ. ਦਲਜੀਤ ਸਿੰਘ, ਰਣਜੀਤ ਸਿੰਘ ਬੁੱਕਣ ਵਾਲਾ, ਜੋਧ ਸਿੰਘ ਧੱਲੇਕੇ, ਗਿਆਨੀ ਭੁਪਿੰਦਰ ਸਿੰਘ ਮੋਗਾ, ਐਡਵੋਕੇਟ ਕੁਲਵੰਤ ਸਿੰਘ, ਗੁਰਤੇਜ ਸਿੰਘ ਨਡਾਲਾ ਐਡਵੋਕੇਟ, ਡਾ. ਗੁਰਦੇਵ ਸਿੰਘ ਨਡਾਲਾ, ਰਮਿੰਦਰ ਸਿੰਘ ਮਿੰਟੂ (ਯੂ.ਐਸ.ਏ.), ਰਵਿੰਦਰਪਾਲ ਸਿੰਘ ਜੌਹਲ, ਅਮਰੀਕ ਸਿੰਘ ਪਰਮਜੀਤ ਸਿੰਘ ਜੌਹਲ, ਭਜਨ ਸਿੰਘ, ਪੱਤਰਕਾਰ ਸੁਰਿੰਦਰ ਸਿੰਘ ਮਾਨ, ਜ਼ਿਲ੍ਹਾ ਇੰਚਾਰਜ ਰਾਜੇਸ਼ ਤ੍ਰਿਪਾਠੀ, ਵਕੀਲ ਮਹਿਰੋਂ, ਹਰਜੀਤ ਸਿੰਘ ਅਤੇ ਗਿਆਨੀ ਰਜਿੰਦਰ ਸਿੰਘ ਫ਼ੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।