01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਨਜੀਤ ਸਿੰਘ ਬਿਲਾਸਪੁਰ ਨੂੰ ਆਮ ਆਦਮੀ ਪਾਰਟੀ ਤੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਬੱਧਨੀ ਕਲਾਂ, 31 ਅਕਤੂਬਰ (ਸੰਜੀਵ ਕੋਛੜ)-2027 ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਸੂਚੀ ’ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਤੀਸਰੀ ਵਾਰ ਫਿਰ ਤੋਂ ਮਨਜੀਤ ਸਿੰਘ ਬਿਲਾਸਪੁਰ ਨੂੰ ਟਿਕਟ ਮਿਲਣ ’ਤੇ ਹਲਕੇ ਦੇ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਹਵਾ ’ਚ ਗੱਲਾਂ ਕਰਦੇ ਉਨ੍ਹਾਂ ਲੋਕਾਂ ’ਤੇ ਵੀ ਅੱਜ ਉਸ ਸਮੇਂ ਵੀ ਵਿਰਾਮ ਚਿੰਨ੍ਹ ਲੱਗ ਗਿਆ ਜੋ ਹਲਕਾ ਨਿਹਾਲ ਸਿੰਘ ਵਾਲਾ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਰਹੇ ਸਨ| ਲੋਕਾਂ ਵਲੋਂ 2 ਵਾਰ ਚੁਣੇ ਗਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵਧਾਈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਪੰਚਾਇਤ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ, ਰਵੀ ਸ਼ਰਮਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ, ਨੰਬਰਦਾਰ ਅਮਨਦੀਪ ਸਿੰਘ ਸਿੱਧੂ ਬਲਾਕ ਪ੍ਰਧਾਨ, ਨੰਬਰਦਾਰ ਜਗਰਾਜ ਸਿੰਘ ਜਾਜ਼ੀ ਬਲਾਕ ਪ੍ਰਧਾਨ ਸੋਸ਼ਲ ਮੀਡੀਆ, ਜੀਵਨ ਗਰਗ ਜ਼ਿਲ੍ਹਾ ਆਗੂ ਵਪਾਰ ਮੰਡਲ, ਜਸਵੀਰ ਸਿੰਘ ਰਣੀਆਂ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਆਦਿ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਬਿਲਾਸਪੁਰ ਜਿੱਥੇ ਪਾਰਟੀ ਦੇ ਪੱਕੇ ਤੇ ਨਿਧੜਕ ਯੋਧੇ ਹਨ ਉੱਥੇ ਹੀ ਹਲਕਾ ਨਿਹਾਲ ਸਿੰਘ ਵਾਲਾ ’ਚ ਇਨ੍ਹਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ| ਹਰ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਤੋਂ ਇਲਾਵਾ ਹਲਕੇ ਦੇ ਸਰਬ ਪੱਖੀ ਵਿਕਾਸ ਲਈ ਦਿਨ ਰਾਤ ਇਕ ਕਰਕੇ ਲੋਕ ਸੇਵਾ ਲਈ ਹਮੇਸ਼ਾ ਅਰਪਿਤ ਰਹੇ ਹਨ| ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੀਸਰੀ ਵਾਰ ਵੀ ਮਨਜੀਤ ਸਿੰਘ ਬਿਲਾਸਪੁਰ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇਗਾ| ਇਸ ਮੌਕੇ ਅੰਮ੍ਰਿਤਪਾਲ ਸਿੰਘ ਖਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ, ਰਾਜ ਕੁਮਾਰ ਗਰਗ ਪ੍ਰਧਾਨ ਵਪਾਰ ਮੰਡਲ, ਬੀਬੀ ਕਮਲਜੀਤ ਕੌਰ ਸਰਪੰਚ ਬੁੱਟਰ ਦੇ ਪਤੀ ਮਨਜਿੰਦਰ ਸਿੰਘ ਭਿੰਦਾ ਫੌਜੀ, ਪੁਨੀਤ ਮੰਗਲਾ, ਸੰਦੀਪ ਤਾਇਲ, ਜਗਤਾਰ ਸਿੰਘ ਕੂਨਰ ਸਰਪੰਚ ਬੁੱਟਰ, ਹਰਜੀਤ ਸਿੰਘ ਸਰਪੰਚ ਮੀਨੀਆ, ਬਲਜਿੰਦਰ ਸਿੰਘ ਮੁਨੀਮ, ਸੁਖਦੀਪ ਸਿੰਘ, ਰਣਜੀਤ ਸਿੰਘ ਟੋਨੀ ਆਦਿ ਨੇ ਵਿਧਾਇਕ ਮਨਜੀਤ ਸਿੰਘ ਨੂੰ ਤੀਸਰੀ ਵਾਰ ਉਮੀਦਵਾਰ ਐਲਾਨੇ ਜਾਣ ’ਤੇ ਵਧਾਈ ਦਿੱਤੀ|

ਅਜੀਤ ਡੈਸਕ 01-11-2026

ਪਿਛਲੀ ਖ਼ਬਰ ਡਾ. ਅਮਨਦੀਪ ਕੌਰ ਅਰੋੜਾ ਨੂੰ ਮੁੜ ਮਿਲੀ ਆਮ ਆਦਮੀ ਪਾਰਟੀ ਦੀ ਟਿਕਟ, ਵਧਾਈ ਦੇਣ ਵਾਲਿਆਂ ਦਾ ਲੱਗਾ ਤਾਂਤਾ ਅਗਲੀ ਖ਼ਬਰ ਕੇਸਾਂ ਦੇ ਰਾਜ਼ੀਨਾਮੇ ਰਾਹੀਂ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।