ਯੂਥ ਵਿੰਗ ਦੀ ਵਿਸ਼ਾਲ ਮੀਟਿੰਗ ਕੱਲ੍ਹ ਬਾਘਾ ਪੁਰਾਣਾ ਵਿਖੇ ਹੋਵੇਗੀ-ਪ੍ਰਧਾਨ ਸੁਖਜੀਤ ਸਿੰਘ ਮਾਹਲਾ
ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਪੁੱਜਣਗੇ
ਬਾਘਾ ਪੁਰਾਣਾ, 31 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਯੂਥ ਵਿੰਗ ‘ਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵੱਡੇ ਪੱਧਰ ‘ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾ ਯੂਥ ਵਿੰਗ ਦੀ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਬ
ਬਾਘਾ ਪੁਰਾਣਾ ਵਿਖੇ ਪਾਰਟੀ ਯੂਥ ਵਿੰਗ ਦੀ ਹੋ ਰਹੀ ਮੀਟਿੰਗ ਸਬੰਧੀ ਪ੍ਰਧਾਨ ਸੁਖਜੀਤ ਸਿੰਘ ਮਾਹਲਾ ਪਾਰਟੀ ਯੂਥ ਮੈਂਬਰਾਂ ਨੂੰ ਜਾਣੂੰ ਕਰਵਾਉਂਦੇ ਹੋਏ। ਤਸਵੀਰ : ਮਾਣੂੰਕੇ
01-11-2026
ਬਾਘਾ ਪੁਰਾਣਾ, 31 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਯੂਥ ਵਿੰਗ ‘ਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵੱਡੇ ਪੱਧਰ ‘ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾ ਯੂਥ ਵਿੰਗ ਦੀ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿਸੇ ਵੀ ਪਾਰਟੀ ਦੀ ਸਫਲਤਾ ਪਿੱਛੇ ਪਾਰਟੀ ਦੇ ਯੂਥ ਵਿੰਗ ਦੀ ਅਹਿਮ ਭੂਮਿਕਾ ਹੁੰਦੀ ਅਤੇ ਹਲਕਾ ਬਾਘਾਪੁਰਾਣਾ ਦੇ ਯੂਥ ਨੂੰ ਵਿਧਾਨ ਸਭਾ ਦੀਆਂ ਚੋਣਾਂ ਲਈ ਲਾਮਬੰਦ ਕਰਨ ਲਈ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਬਾਘਾ ਪੁਰਾਣਾ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਸਰਬਜੀਤ ਸਿੰਘ ਝਿੰਜਰ 2 ਨਵੰਬਰ ਦਿਨ ਸੋਮਵਾਰ ਨੂੰ ਮਹਿੰਦਰਾ ਪੈਲੇਸ ਬਾਘਾ ਪੁਰਾਣਾ ਵਿਖੇ ਸਵੇਰੇ 10 ਵਜੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਵਿਚਾਰ ਸੁਣ ਲਈ ਹਰੇਕ ਪਿੰਡ ‘ਚੋਂ ਵੱਡੀ ਗਿਣਤੀ ‘ਚ ਯੂਥ ਬਾਘਾ ਪੁਰਾਣਾ ਵਿਖੇ ਜ਼ਰੂਰ ਪੁੱਜੇ ਤਾਂ ਜੋ ਯੂਥ ਨੂੰ ਆਉਣ ਵਾਲੀਆਂ ਚੋਣਾਂ ਸਬੰਧੀ ਵੱਡੀਆਂ ਜ਼ੁੰਮੇਵਾਰੀਆਂ ਸੌਂਪੀਆਂ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ, ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਕੋਟਲਾ, ਕੌਮੀ ਸੀਨੀਅਰ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਮਾਹਲਾ, ਐਸ.ਓ.ਆਈ. ਪ੍ਰਧਾਨ ਸੁਖਵੀਰ ਸਿੰਘ ਬਾਘਾ ਪੁਰਾਣਾ, ਆਈ.ਟੀ. ਵਿੰਗ ਪ੍ਰਧਾਨ ਰਵਨੀਤ ਸਿੰਘ ਰੋਡੇ ਨੇ ਮੀਟਿੰਗ ‘ਚ ਹਾਜ਼ਰ ਯੂਥ ਮੈਂਬਰਾਂ ਦੀਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਬਾਘਾ ਪੁਰਾਣਾ ਪੁੱਜਣ ਸਬੰਧੀ ਵੱਖ-ਵੱਖ ਡਿਊਟੀਆਂ ਵੀ ਲਾਈਆਂ ਗਈਆਂ । ਮੀਟਿੰਗ ਮੌਕੇ ਵੱਡੀ ਗਿਣਤੀ ‘ਚ ਪਾਰਟੀ ਯੂਥ ਮੈਂਬਰ ਹਾਜ਼ਰ ਸਨ।