01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 63 ਸਕੋਰ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਿਹਾ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਸੋਮਦਾਸ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 68, ਲਿਸਨਿੰਗ ਵਿਚੋਂ 63, ਸਪੀਕਿੰਗ ਵਿਚੋਂ 72, ਰਾਈਟਿੰਗ ਵਿਚੋਂ 57 ਅਤੇ ਓਵਰਆਲ 63 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ . ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕੇਂਦਰੀ ਮੁਲਾਜ਼ਮਾਂ ਦੇ ਡੀ.ਏ. ਵਿਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ ਹਲਕਾ ਧਰਮਕੋਟ ’ਚ ਮੱਖਣ ਬਰਾੜ ਦੀ ਅਗਵਾਈ ਵਿਚ ਅਕਾਲੀ ਦਲ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।