01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੇਜਲ ਅੱਖਾਂ ਨਾਲ ਜਥੇਦਾਰ ਬਲਦੇਵ ਸਿੰਘ ਚੁੰਘਾ ਨੂੰ ਦਿੱਤੀ ਅੰਤਿਮ ਵਿਦਾਇਗੀ

ਨਿਹਾਲ ਸਿੰਘ ਵਾਲਾ, 31 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਦੀ ਖ਼ਬਰ ਨਾਲ ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ।

ਸਵ: ਜਥੇਦਾਰ ਬਲਦੇਵ ਸਿੰਘ ਚੁੰਘਾ। 01-11-2026
ਨਿਹਾਲ ਸਿੰਘ ਵਾਲਾ, 31 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਦੀ ਖ਼ਬਰ ਨਾਲ ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਚੁੰਘਾ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪੰਥਕ ਅਤੇ ਸਿਆਸੀ ਜ਼ਿੰਮੇਵਾਰੀਆਂ ਨਿਭਾਉਂਦੇ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਸਮਾਜਿਕ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਰਨਾਲਾ, ਗੁਰਦੁਆਰਾ ਮਲੋ ਸ਼ਹੀਦ ਹਿੰਮਤਪੁਰਾ ਦੇ ਮੁੱਖ ਸੇਵਾਦਾਰ ਸੰਤ ਜੀਤ ਸਿੰਘ, ਚੇਅਰਮੈਨ ਖਣਮੁਖ ਭਾਰਤੀ ਪੱਤੋ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਰੂਪ ਲਾਲ ਮਿੱਤਲ, ਹਾਕਮ ਸਿੰਘ ਟੋਨਾ ਬਾਰੇਵਾਲਾ, ਰਾਜਵੀਰ ਸਿੰਘ ਰਾਜਾ ਸੈਦੋਕੇ, ਰੇਸ਼ਮ ਸਿੰਘ ਖਾਈ, ਕਰਮ ਸਿੰਘ ਹਿੰਮਤਪੁਰਾ, ਗਿਆਨੀ ਬਲਵਿੰਦਰ ਸਿੰਘ ਭਾਗੀਕੇ, ਪ੍ਰਿੰਸੀਪਲ ਮਲਵਿੰਦਰ ਸਿੰਘ ਮੀਰੀ-ਪੀਰੀ ਕਾਲਜ ਭਦੌੜ, ਗੁਰਦੁਆਰਾ ਸਾਹਿਬ ਭਦੌੜ ਦੇ ਮੈਨੇਜਰ ਜਗਦੇਵ ਸਿੰਘ, ਮੈਨੇਜਰ ਨਿਰਮਲ ਸਿੰਘ ਭਗਤਾ ਭਾਈ, ਤਰਸੇਮ ਸਿੰਘ, ਮੈਨੇਜਰ ਰਾਜਪਾਲ ਸਿੰਘ, ਮੈਨੇਜਰ ਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰ ਸਿੰਘ ਬੀ.ਏ., ਡਾਕਟਰ ਪਾਲੀ, ਨਰਾਇਣ ਸਿੰਘ ਪਟਿਆਲਾ, ਭਾਈ ਕੁਲਵੰਤ ਸਿੰਘ ਰਾਊਕੇ ਦੀ ਮਾਤਾ, ਮਹਾ ਸਿੰਘ ਰਾਉਕੇ, ਹਰਭਜਨ ਸਿੰਘ ਮੈਨੇਜਰ ਭੀਖੀ, ਸੁਖਵਿੰਦਰ ਸਿੰਘ ਮਹਿਲ ਕਲਾਂ, ਹਰਮਨਪ੍ਰੀਤ ਸਿੰਘ ਹਮੀਦੀ, ਜਰਨੈਲ ਸਿੰਘ ਭੋਤਨਾ, ਮਲਕੀਤ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਜਥੇਦਾਰ ਬਲਦੇਵ ਸਿੰਘ ਚੁੰਘਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਆਈ.ਟੀ.ਆਈ. ਅਜੀਤਵਾਲ ਵਿਖੇ ਨਸ਼ੇ ਵਿਰੋਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਔਰਤ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।