02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਕੈਲੇਫੋਰਨੀਆ ਪਬਲਿਕ ਸਕੂਲ ’ਚ ਮੈਂਟਲ ਹੈਲਥ ਕਾਨਸਰਟ ਦਾ ਸ਼ਾਨਦਾਰ ਆਯੋਜਨ

ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)- ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਲੋਂ ਬੀਤੇ ਦਿਨ ਮੈਂਟਲ ਹੈਲਥ ਕਾਨਸਰਟ ਕਰਵਾਇਆ ਗਿਆ। ਇਸ ਜਾਗਰੂਕਤਾ ਭਰਪੂਰ ਪ੍ਰੋਗਰਾਮ ’ਚ ਉੱਘੇ ਮਾਹਿਰ ਅਤੇ ਲਾਈਫ਼ ਕੋਚ ਰਣਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਮੋਗਾ ਵਿਖੇ ਦੁਕਾਨਦਾਰ ਅਧਿਕਾਰ ਸੁਰੱਖਿਆ ਮੰਚ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਤੇ ਮੈਂਬਰ। ਤਸਵੀਰ : ਜਸਪਾਲ ਸਿੰਘ ਬੱਬੀ 02-11-2026
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)- ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਲੋਂ ਬੀਤੇ ਦਿਨ ਮੈਂਟਲ ਹੈਲਥ ਕਾਨਸਰਟ ਕਰਵਾਇਆ ਗਿਆ। ਇਸ ਜਾਗਰੂਕਤਾ ਭਰਪੂਰ ਪ੍ਰੋਗਰਾਮ ’ਚ ਉੱਘੇ ਮਾਹਿਰ ਅਤੇ ਲਾਈਫ਼ ਕੋਚ ਰਣਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਸਵੇਰ ਦਾ ਸੈਸ਼ਨ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਸੀ। ਰਣਦੀਪ ਸਿੰਘ ਨੇ ਅੱਜ ਦੇ ਬੱਚਿਆਂ ਦੀਆਂ ਗੁੰਝਲਦਾਰ ਸਮੱਸਿਆਵਾਂ ਜਿਵੇਂ ਕਿ ਪੜ੍ਹਾਈ ਦਾ ਬੇਲੋੜਾ ਬੋਝ, ਪ੍ਰੀਖਿਆਵਾਂ ਦਾ ਡਰ, ਨਕਾਰਾਤਮਿਕ ਰੁਝਾਨਾਂ ਅਤੇ ਸਮਾਜਿਕ ਚੁਣੌਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਵਿਦਿਆਰਥੀਆਂ ਨੇ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਖੁੱਲ੍ਹ ਕੇ ਆਪਣੀਆਂ ਨਿੱਜੀ ਅਤੇ ਅਕਾਦਮਿਕ ਉਲਝਣਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦੇ ਰਣਦੀਪ ਸਿੰਘ ਵਲੋਂ ਬਹੁਤ ਹੀ ਮਨੋਵਿਗਿਆਨਕ ਅਤੇ ਵਿਵਹਾਰਿਕ ਹੱਲ ਦੱਸੇ ਗਏ। ਇਸ ਤੋਂ ਬਾਅਦ ਸ਼ਾਮ ਦਾ ਸੈਸ਼ਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮਰਪਿਤ ਰਿਹਾ, ਜੋ ਕਿ ਇਸ ਕਾਨਸਰਟ ਦਾ ਇਕ ਹੋਰ ਬੇਹੱਦ ਅਹਿਮ ਪੜਾਅ ਸੀ। ਇਸ ਸੈਸ਼ਨ ਵਿਚ ਰਣਦੀਪ ਸਿੰਘ ਨੇ ਮਾਪਿਆਂ ਨਾਲ ਡੂੰਘੀ ਵਿਚਾਰ-ਚਰਚਾ ਕਰਦਿਆਂ ਉਨ੍ਹਾਂ ਨੂੰ ਜਾਗਰੂਕ ਕੀਤਾ ਕਿ ਘਰ ਵਿਚ ਚੱਲ ਰਹੀਆਂ ਸਮੱਸਿਆਵਾਂ ਅਤੇ ਬੱਚਿਆਂ ਦੀ ਮਾਨਸਿਕ ਸਥਿਤੀ ਨੂੰ ਕਿਵੇਂ ਸਮਝਿਆ ਜਾਵੇ। ਸਕੂਲ ਦਾ ਇਹ ਇਤਿਹਾਸਕ ਉਪਰਾਲਾ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਦੀ ਦੂਰ-ਅੰਦੇਸ਼ੀ ਅਗਵਾਈ ਹੇਠ ਨੇਪਰੇ ਚੜ੍ਹਿਆ। ਇਸ ਪ੍ਰਾਪਤੀ ’ਤੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਕੈਲੇਫੋਰਨੀਆ ਪਬਲਿਕ ਸਕੂਲ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਅਤੇ ਮਾਪਿਆਂ ਨੂੰ ਮਾਨਸਿਕ ਤੌਰ ‘ਤੇ ਇੰਨਾ ਮਜ਼ਬੂਤ ਅਤੇ ਸਥਿਰ ਬਣਾਉਣਾ ਹੈ ਕਿ ਉਹ ਜ਼ਿੰਦਗੀ ਦੀ ਹਰ ਵੱਡੀ ਚੁਣੌਤੀ ਦਾ ਡਟ ਕੇ ਸਾਹਮਣਾ ਕਰ ਸਕਣ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਆਏ ਹੋਏ ਮੁੱਖ ਬੁਲਾਰੇ ਰਣਦੀਪ ਸਿੰਘ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਿੱਖ ਕੌਮ 84 ਦੇ ਕਤਲੇਆਮ ਲਈ ਕਾਂਗਰਸ ਜਮਾਤ ਨੂੰ ਕਦੇ ਮੁਆਫ਼ ਨਹੀਂ ਕਰੇਗੀ-ਸਨੀ ਗਿੱਲ ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ... ਅਗਲੀ ਖ਼ਬਰ ਮੋਗਾ ਕੈਮਿਸਟ ਐਸੋਸੀਏਸ਼ਨ ਦੀ ਮੌਜੂਦਾ ਚੈਕਿੰਗ ਪ੍ਰਕਿਰਿਆ ’ਚ ਸੁਧਾਰ ਦੀ ਮੰਗ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।