ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਨੇ ਧਰਮਕੋਟ ਵਿਖੇ ਕਰਵਾਇਆ ਵਿਸ਼ਾਲ ਸਮਾਗਮ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਧਰਮਕੋਟ, 1 ਨਵੰਬਰ (ਪਰਮਜੀਤ ਸਿੰਘ)- ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਵਲੋਂ ਧਰਮਕੋਟ ਵਿਖੇ ਵਿਸ਼ਾਲ ਕਸ਼ਯਪ ਰਾਜਪੂਤ ਮਹਿਰਾ ਸਮਾਜ ਸੰਮੇਲਨ ਕਰਵਾਇਆ ਗਿਆ ,ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੰਮੇਲਨ ’ਚ ਜਿੱਥੇ ਹਲਕਾ ਧਰਮਕੋਟ ਤੋਂ ਮਹਿਰਾ ਸਮਾਜ ਨੇ ਹਾਜ਼ਰੀ ਭਰੀ ਉੱਥੇ ਸਮਾਜ ਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਵੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਧਰਮਕੋਟ, 1 ਨਵੰਬਰ (ਪਰਮਜੀਤ ਸਿੰਘ)- ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਵਲੋਂ ਧਰਮਕੋਟ ਵਿਖੇ ਵਿਸ਼ਾਲ ਕਸ਼ਯਪ ਰਾਜਪੂਤ ਮਹਿਰਾ ਸਮਾਜ ਸੰਮੇਲਨ ਕਰਵਾਇਆ ਗਿਆ ,ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੰਮੇਲਨ ’ਚ ਜਿੱਥੇ ਹਲਕਾ ਧਰਮਕੋਟ ਤੋਂ ਮਹਿਰਾ ਸਮਾਜ ਨੇ ਹਾਜ਼ਰੀ ਭਰੀ ਉੱਥੇ ਸਮਾਜ ਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਵੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੇ ਮੁੱਖ ਪ੍ਰਬੰਧਕ ਦੀਪਕੰਵਲ ਮਹਿਰਾ ਦੀ ਅਗਵਾਈ ਵਿਚ ਕਰਵਾਇਆ ਗਿਆ ਇਹ ਸਮਾਗਮ ਬੇਹੱਦ ਸਫਲ ਰਿਹਾ। ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਕਸ਼ਯਪ ਰਾਜਪੂਤ ਮਹਿਰਾ ਸਭਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਰਮਲ ਸਿੰਘ ਮੀਨੀਆ ਨੇ ਕੀਤੀ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਮਾਜ ਦੇ ਲੋਕਾਂ ਵਿਚ ਪਹੁੰਚ ਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਹੋਈ ਹੈ। ਪੰਜਾਬ ਦੀ ‘ਆਪ’ ਸਰਕਾਰ ਦੀ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਸੰਮੇਲਨ ਵਿਚ ਲੋਕਾਂ ਦੀ ਸ਼ਮੂਲੀਅਤ ਰੋਕਣ ਲਈ ਬੱਸਾਂ ਤੇ ਹੋਰ ਪ੍ਰਬੰਧਾਂ ਵਿਚ ਅੜਿੱਕੇ ਪਾਏ ਜਾਣ ਦੇ ਬਾਵਜੂਦ ਵੀ ਇਹ ਸੰਮੇਲਨ ਬੇਹੱਦ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਚੁਟਕਲਿਆਂ ਤੇ ਵਾਅਦਿਆਂ ਨਾਲ ਨਹੀਂ ਸਗੋਂ ਵਿਕਾਸ ਦੇ ਕੰਮਾਂ ਨਾਲ ਚਲਦੀਆਂ ਹਨ। ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਦੱਸਿਆ ਕਿ ਸੂਬੇ ’ਚ ਗ਼ਰੀਬ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ 1.60 ਲੱਖ ਮਕਾਨ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯੋਗ ਪਰਿਵਾਰਾਂ ਨੂੰ ਫਲੈਟਾਂ ਦੀਆਂ ਚਾਬੀਆਂ ਵੀ ਸੌਂਪੀਆਂ ਗਈਆਂ ਹਨ। ਸੈਣੀ ਨੇ ਕਿਹਾ ਕਿ ਭਾਜਪਾ ਨਸ਼ਿਆਂ ਦੇ ਖ਼ਾਤਮੇ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਾਂਗਰਸ ਤੇ ਆਪ ਪਾਰਟੀ ‘ ਤੇ ਪੰਜਾਬ ਨੂੰ ਪਿੱਛੇ ਧੱਕਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਗਾਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਪ੍ਰਬੰਧਕ ਦੀਪਕੰਵਲ ਮਹਿਰਾ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਆਪਣੇ ਸਮਾਜ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਪਰਮਪਾਲ ਸਿੰਘ ਬੁੱਟਰ, ਪਰਮਵੀਰ ਸਿੰਘ, ਕਰਮਜੀਤ ਸਿੰਘ, ਦਲਵਿੰਦਰ ਸਿੰਘ, ਸ਼ਿਵਪਾਲ ਸਿੰਘ, ਮਨਦੀਪ ਸਿੰਘ, ਬੋਹੜ ਸਿੰਘ, ਬਸੰਤ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਬੰਸੀ ਲਾਲ, ਜਸਪ੍ਰੀਤ ਸਿੰਘ, ਬਲਦੇਵ ਸਿੰਘ, ਲਾਲ ਸਿੰਘ ਅਜੀਤਵਾਲ, ਬੂਟਾ ਸਿੰਘ ਤਖਾਣਵੱਧ, ਓਮ ਪ੍ਰਕਾਸ਼, ਜਗਰੂਪ ਸਿੰਘ, ਪ੍ਰਦੀਪ ਬਰਾੜ ਆਦਿ ਹਾਜ਼ਰ ਸਨ।