ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ‘ਚ ਨੰਨ੍ਹੇ ਬੱਚਿਆਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਪਛਾਣ ਸੰਬੰਧੀ ਗਤੀਵਿਧੀ ਕਰਵਾਈ
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਦੇ ਆਧੁਨਿਕ ਦੌਰ ਵਿਚ ਬੱਚਿਆਂ ਅੰਦਰ ਜੰਕ ਫੂਡ, ਪੈਕਟ ਬੰਦ ਖਾਣ-ਪੀਣ ਵਾਲੀਆਂ ਵਸਤਾਂ ਅਤੇ ਅਸੰਤੁਲਿਤ ਖ਼ੁਰਾਕ ਦੀਆਂ ਆਦਤਾਂ ਤੇਜ਼ੀ ਨਾਲ ਵਧ ਰਹੀਆਂ ਹਨ। ਅਜਿਹੇ ਵਿੱਚ ਬਚਪਨ ਤੋਂ ਹੀ ਬੱਚਿਆਂ ਨੂੰ ਪੌਸ਼ਟਿਕ ਭੋਜਨ, ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ।
ਮ
ਮੋਗਾ ਦੇ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਕਰਵਾਈ ਗਈ ‘ਫੂਡ ਆਈਡੈਂਟੀਫਿਕੇਸ਼ਨ’ ਗਤੀਵਿਧੀ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਪਛਾਣ ਕਰਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ। ਅਜੀਤ ਤਸਵੀਰ
03-11-2026
ਮੋਗਾ, 28 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਦੇ ਆਧੁਨਿਕ ਦੌਰ ਵਿਚ ਬੱਚਿਆਂ ਅੰਦਰ ਜੰਕ ਫੂਡ, ਪੈਕਟ ਬੰਦ ਖਾਣ-ਪੀਣ ਵਾਲੀਆਂ ਵਸਤਾਂ ਅਤੇ ਅਸੰਤੁਲਿਤ ਖ਼ੁਰਾਕ ਦੀਆਂ ਆਦਤਾਂ ਤੇਜ਼ੀ ਨਾਲ ਵਧ ਰਹੀਆਂ ਹਨ। ਅਜਿਹੇ ਵਿੱਚ ਬਚਪਨ ਤੋਂ ਹੀ ਬੱਚਿਆਂ ਨੂੰ ਪੌਸ਼ਟਿਕ ਭੋਜਨ, ਸੰਤੁਲਿਤ ਖ਼ੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ। ਮੋਗਾ ਦੇ ਪ੍ਰਸਿੱਧ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਨਰਸਰੀ ਅਤੇ ਐਲ.ਕੇ.ਜੀ. ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ‘ਫੂਡ ਆਈਡੈਂਟੀਫਿਕੇਸ਼ਨ’ (ਖਾਣ-ਪੀਣ ਵਾਲੀਆਂ ਵਸਤਾਂ ਦੀ ਪਛਾਣ) ਗਤੀਵਿਧੀ ਕਰਵਾਈ ਗਈ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੀ ਰਹਿਨੁਮਾਈ ਅਤੇ ਹੈੱਡ ਮਿਸਟ੍ਰੈੱਸ ਰੂਹੀ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਗਤੀਵਿਧੀ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਵੱਖ-ਵੱਖ ਫਲਾਂ, ਸਬਜ਼ੀਆਂ ਅਤੇ ਹੋਰ ਪੌਸ਼ਟਿਕ ਖੁਰਾਕੀ ਵਸਤਾਂ ਦੀ ਪਛਾਣ ਕਰਵਾਉਂਦਿਆਂ ਉਨ੍ਹਾਂ ਦੇ ਨਾਂ, ਰੰਗ, ਵਿਸ਼ੇਸ਼ਤਾਵਾਂ ਅਤੇ ਪੋਸ਼ਣ ਸਬੰਧੀ ਮਹੱਤਵ ਬਾਰੇ ਸਰਲ ਅਤੇ ਦਿਲਚਸਪ ਢੰਗ ਨਾਲ ਜਾਣਕਾਰੀ ਦਿੱਤੀ। ਬੱਚਿਆਂ ਨੂੰ ਦੱਸਿਆ ਗਿਆ ਕਿ ਫਲ, ਸਬਜ਼ੀਆਂ, ਅਨਾਜ, ਦਾਲਾਂ, ਦੁੱਧ ਅਤੇ ਹੋਰ ਪੌਸ਼ਟਿਕ ਭੋਜਨ ਸਰੀਰ ਦੇ ਵਿਕਾਸ, ਊਰਜਾ, ਹੱਡੀਆਂ ਦੀ ਮਜ਼ਬੂਤੀ ਅਤੇ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਦੀ ਜੰਕ ਫੂਡ, ਬਹੁਤ ਜ਼ਿਆਦਾ ਮਿੱਠੇ ਪੀਣ ਵਾਲੇ ਪਦਾਰਥਾਂ ਅਤੇ ਪੈਕਟ ਬੰਦ ਖੁਰਾਕੀ ਵਸਤਾਂ ਪ੍ਰਤੀ ਵਧਦੀ ਰੁਚੀ ਮਾਪਿਆਂ ਅਤੇ ਅਧਿਆਪਕਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਿਹਤਮੰਦ, ਅਨੁਸ਼ਾਸਿਤ, ਜਾਗਰੂਕ ਅਤੇ ਜ਼ਿੰਮੇਵਾਰ ਜੀਵਨ ਜਿਊਣ ਲਈ ਤਿਆਰ ਕਰਨਾ ਵੀ ਹੈ।