ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਨਰਸਰੀ ਦਾ ‘ਹੰਡਰਡ ਡੇ’ ਸਮਾਗਮ ਕਰਵਾਇਆ
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆ ਪਬਲਿਕ ਸਕੂਲ ਵਿਖੇ ਨਰਸਰੀ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਪਰਖ ਲਈ ‘ਹੰਡਰਡ ਡੇ’ ਦਾ ਇਕ ਵਿਸ਼ੇਸ਼ ਵਿੱਦਿਅਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆ ਪਬਲਿਕ ਸਕੂਲ ਵਿਖੇ ਨਰਸਰੀ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਪਰਖ ਲਈ ‘ਹੰਡਰਡ ਡੇ’ ਦਾ ਇਕ ਵਿਸ਼ੇਸ਼ ਵਿੱਦਿਅਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਮੁੱਖ ਤੌਰ ‘ਤੇ ਬੱਚਿਆਂ ਦੀ ਸਿੱਖਣ ਸਮਰੱਥਾ ਅਤੇ ਅਕਾਦਮਿਕ ਯੋਗਤਾ ਨੂੰ ਪਰਖਣ ਦੇ ਮਕਸਦ ਨਾਲ ਹੀ ਉਲੀਕਿਆ ਗਿਆ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੂਹਾਨੀ ਸ਼ਬਦ ਗਾਇਨ ਅਤੇ ਸਰਸਵਤੀ ਵੰਦਨਾ ਨਾਲ ਸਮੁੱਚੇ ਮਾਹੌਲ ਨੂੰ ਧਾਰਮਿਕ ਰੰਗ ’ਚ ਰੰਗ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਸਮੂਹ ਲੋਕ ਗੀਤ ਖਿੱਚ ਦਾ ਕੇਂਦਰ ਰਿਹਾ। ਨਰਸਰੀ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਸ਼ੁੱਧ ਉਚਾਰਨ ਨਾਲ ਮੂਲ ਮੰਤਰ ਦਾ ਪਾਠ ਕੀਤਾ । ਇਸ ਉਪਰੰਤ ਬੱਚਿਆਂ ਨੇ ਸਵਾਗਤੀ ਗੀਤ, ‘100 ਡੇਅ ਸੌਂਗ’ ਅਤੇ ਹਿੰਦੀ ਤੇ ਅੰਗਰੇਜ਼ੀ ਦੀਆਂ ਰੌਚਕ ਕਵਿਤਾਵਾਂ ਪੇਸ਼ ਕੀਤੀਆਂ। ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਵੈਸਟਰਨ ਡਾਂਸ ਅਤੇ ਚਾਈਨੀਜ਼ ਡਾਂਸ ਰਾਹੀਂ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ। ‘ਮੇਰਾ ਦੇਸ਼ ਮਹਾਨ’ ਗੀਤ ਰਾਹੀਂ ਬੱਚਿਆਂ ਨੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਅਜੋਕੇ ਦੌਰ ਵਿਚ ਮੋਬਾਈਲ ਫ਼ੋਨ ਦੀ ਵਧ ਰਹੀ ਵਰਤੋਂ ਅਤੇ ਇਸ ਦੇ ਪ੍ਰਭਾਵਾਂ ‘ਤੇ ਆਧਾਰਿਤ ਇਕ ਸੰਵੇਦਨਸ਼ੀਲ ਸਕਿੱਟ ਖੇਡੀ ਗਈ। ‘ਬਾਬਲ ਦੀ ਪੱਗ’ ਕੋਰੀਓਗ੍ਰਾਫ਼ੀ ਨੇ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ, ਜਦ ਕਿ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ‘ੳ, ਅ’ ਕੋਰੀਓਗ੍ਰਾਫ਼ੀ ਅਤੇ ‘ਗੁਰੂ ਕਿਰਪਾ’ ਆਈਟਮਾਂ ਨੇ ਸਭਿਆਚਾਰਕ ਅਤੇ ਅਧਿਆਤਮਿਕ ਰੰਗ ਬੰਨ੍ਹਿਆ। ਸਮਾਗਮ ਦੇ ਆਖ਼ਰੀ ਪੜਾਅ ਵਿਚ ਰਵਾਇਤੀ ਮਾਰਸ਼ਲ ਆਰਟ ਗਤਕੇ ਦੇ ਜੌਹਰ ਦਿਖਾਏ ਗਏ। ਕੁੜੀਆਂ ਵਲੋਂ ਪਾਏ ਗਏ ਰਵਾਇਤੀ ਗਿੱਧੇ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਪਾਏ ਗਏ ਧਮਾਕੇਦਾਰ ਭੰਗੜੇ ਨੇ ਸਮਾਗਮ ਨੂੰ ਸਿਖ਼ਰਾਂ ‘ਤੇ ਪਹੁੰਚਾ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਨੇ ਅਧਿਆਪਕਾਂ ਅਤੇ ਬੱਚਿਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਕੂਲ ਪ੍ਰਿੰਸੀਪਲ ਵੇਦ ਪ੍ਰਕਾਸ਼ ਵਲੋਂ ਮਾਪਿਆਂ ਨੂੰ ਸਕੂਲ ਬਾਰੇ ਦੱਸਦਿਆਂ ਉਨ੍ਹਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ ।