04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬੀ.ਬੀ.ਐਸ. ਕਾਨਵੈਂਟ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੰਦੇ ਹੋਏ ਪ੍ਰਿੰਸੀਪਲ ਮੋਨਾ ਠਾਕੁਰ। ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ’ਚ ਭਾਸ਼ਨ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 3 ਨਵੰਬਰ (ਅਮੋਲਕ ਸਿੰਘ ਕਲਸੀ)- ਬੀ. ਬੀ.

ਅਜੀਤ ਡੈਸਕ 04-11-2026
ਕਿਸ਼ਨਪੁਰਾ ਕਲਾਂ, 3 ਨਵੰਬਰ (ਅਮੋਲਕ ਸਿੰਘ ਕਲਸੀ)- ਬੀ.ਬੀ. ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਗਤੀਵਿਧੀਆਂ ਆਪਣੇ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ। ਇਸੇ ਲੜੀ ਤਹਿਤ ਨੈਸ਼ਨਲ ਲੈਵਲ ਕੰਪੀਟੀਸ਼ਨ ਕਰਵਾਇਆ ਗਿਆ, ਜਿਸ ’ਚ ਡੇਕਲਾਮੇਸ਼ਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਬੀ.ਬੀ.ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਲਗਭਗ 50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚੋਂ ਚਾਰ ਬੱਚਿਆਂ ਨੇ ਏ ਪਲੱਸ ਗਰੇਡ ਹਾਸਿਲ ਕੀਤਾ। ਸਕੂਲ ਵਲੋਂ ਏ ਪਲੱਸ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮਿਸਿਜ਼ ਮੋਨਾ ਠਾਕੁਰ ਨੇ ਬੱਚਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਬੱਚਿਆਂ ਨੂੰ ਹੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣਾ ਚਾਹੀਦਾ ਹੈ ਇਹ ਮੁਕਾਬਲੇ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਕਰਦੇ ਹਨ। ਇਸ ਦੇ ਨਾਲ-ਨਾਲ ਬੱਚਿਆਂ ਨੂੰ ਪੜ੍ਹਾਈ ਤੋਂ ਹਟ ਕੇ ਵੀ ਕੁੱਝ ਸਿੱਖਣ ਨੂੰ ਮਿਲਦਾ ਹੈ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਅਤੇ ਸਮੂਹ ਮੈਨੇਜਮੈਂਟ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਰਾਈਟਵੇ ਏਅਰਲਿੰਕਸ ਨੇ ਆਸਟ੍ਰੇਲੀਆ ਸਕਿੱਲਡ ਮਾਈਗ੍ਰੇਸ਼ਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਮੀਟਿੰਗ 9 ਨੂੰ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ-ਸਤਿਨਾਮ ਸਿੰਘ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।