ਮੋਗਾ ’ਚ ਹੋਣ ਵਾਲੀ ਯੂਥ ਮਿਲਣੀ ਲਈ ਵਰਕਰਾਂ ’ਚ ਭਾਰੀ ਉਤਸ਼ਾਹ- ਸੁਖਬੀਰ ਗਿੱਲ
ਮੋਗਾ, 3 ਨਵੰਬਰ (ਗੁਰਤੇਜ ਸਿੰਘ ਬੱਬੀ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅੱਜ ਮੋਗਾ ਵਿਖੇ 4 ਨਵੰਬਰ ਦਿਨ ਬੁੱਧਵਾਰ ਨੂੰ ਮੋਗਾ ਫ਼ਿਰੋਜ਼ਪੁਰ ਰੋਡ ‘ਤੇ ਵਿੰਡਸਰ ਪੈਲੇਸ ਦੇ ਸਥਾਨ ’ਤੇ ਕਰੀਬ ਸਾਢੇ ਬਾਰਾਂ ਵਜੇ ਦੇ ਕਰੀਬ ਯੂਥ ਮਿਲਣੀ ਦੌਰਾਨ ਯੂਥ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
04-11-2026