04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਤੀਸਰੀ ਵਾਰ ਟਿਕਟ ਮਿਲਣ ਬਾਅਦ ਬੱਧਨੀ ਕਲਾਂ ਵਿਖੇ ਪਹੁੰਚਣ ’ਤੇ ਵਿਧਾਇਕ ਬਿਲਾਸਪੁਰ ਨੂੰ ਕੀਤਾ ਸਨਮਾਨਿਤ

ਬੱਧਨੀ ਕਲਾਂ, 3 ਨਵੰਬਰ (ਸੰਜੀਵ ਕੋਛੜ)- ਆਉਂਦੀਆਂ 2027 ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ‘ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਤੀਸਰੀ ਵਾਰ ਫਿਰ ਤੋਂ ਮਨਜੀਤ ਸਿੰਘ ਬਿਲਾਸਪੁਰ ਨੂੰ ਟਿਕਟ ਮਿਲਣ ਤੋਂ ਬਾਅਦ ਕਸਬਾ ਬੱਧਨੀ ਕਲਾਂ ਵਿਖੇ ਪਹੁੰਚਣ ’ ਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਬਿਲਾਸਪੁਰ ਦੇ ਗਲ ’ਚ ਹਾਰ ਪਾ ਕੇ ਭਰਵਾਂ ਸੁਆਗਤ ਕਰਦਿਆਂ ਸਨਮਾਨਿਤ ਕੀਤਾ। ਪਹਿਲਾਂ ਦੋ ਵਾਰ ਚੁਣੇ ਗਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵਧਾਈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਪੰਚਾਇਤ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ, ਰਵੀ ਸ਼ਰਮਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ, ਨੰਬਰਦਾਰ ਅਮਨਦੀਪ ਸਿੰਘ ਸਿੱਧੂ ਬਲਾਕ ਪ੍ਰਧਾਨ, ਨੰਬਰਦਾਰ ਜਗਰਾਜ ਸਿੰਘ ਜਾਜ਼ੀ ਬਲਾਕ ਪ੍ਰਧਾਨ ਸੋਸ਼ਲ ਮੀਡੀਆ, ਮਲਕੀਤ ਸਿੰਘ, ਲਛਮਣ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਬਿਲਾਸਪੁਰ ਜਿੱਥੇ ਪਾਰਟੀ ਦੇ ਪੱਕੇ ਤੇ ਪੁਰਾਣੇ ਸਿਪਾਹੀ ਹਨ, ਉੱਥੇ ਹੀ ਹਲਕਾ ਨਿਹਾਲ ਸਿੰਘ ਵਾਲਾ ‘ਚ ਇਨ੍ਹਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ।

ਅਜੀਤ ਡੈਸਕ 04-11-2026
ਬੱਧਨੀ ਕਲਾਂ, 3 ਨਵੰਬਰ (ਸੰਜੀਵ ਕੋਛੜ)- ਆਉਂਦੀਆਂ 2027 ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ‘ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਤੀਸਰੀ ਵਾਰ ਫਿਰ ਤੋਂ ਮਨਜੀਤ ਸਿੰਘ ਬਿਲਾਸਪੁਰ ਨੂੰ ਟਿਕਟ ਮਿਲਣ ਤੋਂ ਬਾਅਦ ਕਸਬਾ ਬੱਧਨੀ ਕਲਾਂ ਵਿਖੇ ਪਹੁੰਚਣ ’ ਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਬਿਲਾਸਪੁਰ ਦੇ ਗਲ ’ਚ ਹਾਰ ਪਾ ਕੇ ਭਰਵਾਂ ਸੁਆਗਤ ਕਰਦਿਆਂ ਸਨਮਾਨਿਤ ਕੀਤਾ। ਪਹਿਲਾਂ ਦੋ ਵਾਰ ਚੁਣੇ ਗਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵਧਾਈ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਪੰਚਾਇਤ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ, ਰਵੀ ਸ਼ਰਮਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ, ਨੰਬਰਦਾਰ ਅਮਨਦੀਪ ਸਿੰਘ ਸਿੱਧੂ ਬਲਾਕ ਪ੍ਰਧਾਨ, ਨੰਬਰਦਾਰ ਜਗਰਾਜ ਸਿੰਘ ਜਾਜ਼ੀ ਬਲਾਕ ਪ੍ਰਧਾਨ ਸੋਸ਼ਲ ਮੀਡੀਆ, ਮਲਕੀਤ ਸਿੰਘ, ਲਛਮਣ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮਨਜੀਤ ਸਿੰਘ ਬਿਲਾਸਪੁਰ ਜਿੱਥੇ ਪਾਰਟੀ ਦੇ ਪੱਕੇ ਤੇ ਪੁਰਾਣੇ ਸਿਪਾਹੀ ਹਨ, ਉੱਥੇ ਹੀ ਹਲਕਾ ਨਿਹਾਲ ਸਿੰਘ ਵਾਲਾ ‘ਚ ਇਨ੍ਹਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਮਨਜੀਤ ਸਿੰਘ ਬਿਲਾਸਪੁਰ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇਗਾ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸਮੁੱਚੀ ਹਾਈਕਮਾਂਡ, ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਕੀਤੇ ਗਏ ਭਰੋਸੇ ਨੂੰ ਲੋਕ ਸੇਵਾ ਦੀ ਤਰ੍ਹਾਂ ਹੀ ਕਾਇਮ ਰੱਖਿਆ ਜਾਵੇਗਾ । ਇਸ ਮੌਕੇ ਰਾਜ ਕੁਮਾਰ ਗਰਗ ਪ੍ਰਧਾਨ ਵਪਾਰ ਮੰਡਲ, ਬੀਬੀ ਕਮਲਜੀਤ ਕੌਰ ਸਰਪੰਚ ਬੁੱਟਰ ਦੇ ਪਤੀ ਮਨਜਿੰਦਰ ਸਿੰਘ ਭਿੰਦਾ ਫ਼ੌਜੀ, ਪੁਨੀਤ ਮੰਗਲਾ, ਸੰਦੀਪ ਤਾਇਲ, ਜਗਤਾਰ ਸਿੰਘ ਕੂੰਨਰ ਸਰਪੰਚ ਬੁੱਟਰ, ਹਰਜੀਤ ਸਿੰਘ ਸਰਪੰਚ ਮੀਨੀਆ, ਬਲਜਿੰਦਰ ਸਿੰਘ ਮੁਨੀਮ, ਸੁਖਦੀਪ ਸਿੰਘ, ਰਣਜੀਤ ਸਿੰਘ ਟੋਨੀ, ਕੁਲਦੀਪ ਸਿੰਘ ਅਮਨਾ ਯੂਥ ਆਗੂ, ਅੰਗਰੇਜ਼ ਸਿੰਘ ਗ਼ੌਰੀ ਮਾਨ ਕੌਂਸਲਰ ਆਦਿ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਜ਼ਫ਼ਰਨਾਮਾ ਲੋਹਗੜ੍ਹ ਸਾਹਿਬ ਦੀਨਾ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਟੀਮ ਇਨਸਾਫ਼ ਪੰਜਾਬ ਵਲੋਂ 15 ਨੂੰ ਮੋਗਾ ਦੇ ਪਿੰਡ ਡਗਰੂ ਵਿਖੇ ਹੋਵੇਗੀ ਰਾਜ ਪੱਧਰੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।