05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਯੂਥ ਮਿਲਣੀ ਦੀ ਸਫਲਤਾ ’ਤੇ ਮਾਹਲਾ ਜੋੜੀ ਵਲੋਂ ਸਮੁੱਚੀ ਲੀਡਰਸ਼ਿਪ ਤੇ ਨੌਜਵਾਨਾਂ ਦਾ ਧੰਨਵਾਦ

ਬਾਘਾ ਪੁਰਾਣਾ, 4 ਨਵੰਬਰ (ਟਿੰਕੂ ਕਾਠਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਾਘਾ ਪੁਰਾਣਾ ਦੀ ਹੋਈ ਵਿਸ਼ਾਲ ਯੂਥ ਮਿਲਣੀ ਦੀ ਸਫਲਤਾ ‘ਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪਾਰਟੀ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਥ ਮਿਲਣੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।

ਅਜੀਤ ਡੈਸਕ 05-11-2026
ਬਾਘਾ ਪੁਰਾਣਾ, 4 ਨਵੰਬਰ (ਟਿੰਕੂ ਕਾਠਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਾਘਾ ਪੁਰਾਣਾ ਦੀ ਹੋਈ ਵਿਸ਼ਾਲ ਯੂਥ ਮਿਲਣੀ ਦੀ ਸਫਲਤਾ ‘ਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪਾਰਟੀ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਥ ਮਿਲਣੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਮਿਲਣੀ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਭਵਿੱਖ ਸਬੰਧੀ ਸਾਂਝੇ ਕੀਤੇ ਗਏ ਵਿਚਾਰਾਂ ਨੂੰ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਨੌਜਵਾਨਾਂ ਵਲੋਂ ਦਿੱਤਾ ਗਿਆ ਸਹਿਯੋਗ ਸ਼ਲਾਘਾਯੋਗ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸੁਖਜੀਤ ਸਿੰਘ ਮਾਹਲਾ ਨੇ ਕਿਹਾ ਕਿ ਯੂਥ ਮਿਲਣੀ ਵਿਚ ਆਪ ਮੁਹਾਰੇ ਪਹੁੰਚੇ ਨੌਜਵਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦਾ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾ ਰਿਹਾ ਹੈ ਅਤੇ ਸੂਬੇ ਵਿਚ ਮੁੜ ਅਕਾਲੀ ਸਰਕਾਰ ਦੇਖਣਾ ਚਾਹੁੰਦਾ ਹੈ।
ਪਿਛਲੀ ਖ਼ਬਰ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ ’ਤੇ ਅੱਜ ਮੋਗਾ ਵਿਖੇ ਉਪਲੱਬਧ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਨੂੰ ਮੁੜ ਉਮੀਦਵਾਰ ਐਲਾਨਣ ਨਾਲ ਵਰਕਰਾਂ ਦਾ ਉਤਸ਼ਾਹ ਵਧਿਆ-ਪ੍ਰਿੰਸ ਸਦਿਓੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।