05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰਵਿੰਦਰ ਸਿੰਘ ਭੁੱਲਰ ਦੇ ਡੀ.ਐਸ.ਪੀ. ਬਣਨ ’ਤੇ ਧਾਲੀਵਾਲ ਨੇ ਦਿੱਤੀ ਵਧਾਈ

ਠੱਠੀ ਭਾਈ, 4 ਨਵੰਬਰ (ਜਗਰੂਪ ਸਿੰਘ ਮਠਾੜੂ)- ਗੁਰਵਿੰਦਰ ਸਿੰਘ ਭੁੱਲਰ ਦੇ ਡੀ. ਐਸ.

ਅਜੀਤ ਡੈਸਕ 05-11-2026
ਠੱਠੀ ਭਾਈ, 4 ਨਵੰਬਰ (ਜਗਰੂਪ ਸਿੰਘ ਮਠਾੜੂ)- ਗੁਰਵਿੰਦਰ ਸਿੰਘ ਭੁੱਲਰ ਦੇ ਡੀ.ਐਸ.ਪੀ. ਬਣਨ ‘ਤੇ ਭਾਜਪਾ ਕਿਸਾਨ ਮੋਰਚਾ ਦੇ ਚੀਫ਼ ਸਪੋਕਸਮੈਨ ਹਰਵਿੰਦਰ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਵਿਭਾਗ ’ਚ ਉੱਚ ਅਹੁਦੇ ‘ਤੇ ਪਹੁੰਚਣਾ ਮਾਣ ਵਾਲੀ ਗੱਲ ਹੈ ਅਤੇ ਇਸ ਦੇ ਨਾਲ ਹੀ ਵੱਡੀਆਂ ਜ਼ਿੰਮੇਵਾਰੀਆਂ ਵੀ ਜੁੜੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਰਖਵਾਲੇ ਸਮਾਜ ਵਿਚ ਅਮਨ-ਸ਼ਾਂਤੀ ਬਣਾਈ ਰੱਖਣ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਰਵਿੰਦਰ ਸਿੰਘ ਧਾਲੀਵਾਲ ਨੇ ਆਸ ਪ੍ਰਗਟਾਈ ਕਿ ਗੁਰਵਿੰਦਰ ਸਿੰਘ ਭੁੱਲਰ ਆਪਣੇ ਨਵੇਂ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰਨਗੇ ਅਤੇ ਪੁਲਿਸ ਵਿਭਾਗ ਦਾ ਮਾਣ ਵਧਾਉਣਗੇ।
ਪਿਛਲੀ ਖ਼ਬਰ ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਗੁਰਪੁਰਬ ਨੂੰ ਸਮਰਪਿਤ ਸਮਾਗਮ 9 ਨੂੰ-ਸੇਵਾਦਾਰ ਅਗਲੀ ਖ਼ਬਰ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ-ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।