05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਗੁਰਪੁਰਬ ਨੂੰ ਸਮਰਪਿਤ ਸਮਾਗਮ 9 ਨੂੰ-ਸੇਵਾਦਾਰ

ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)- ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਬੰਧੀ ਸਮਾਗਮ ਗੁਰਦੁਆਰਾ ਭਾਈ ਲਾਲੋ ਜੀ, ਅੰਮ੍ਰਿਤਸਰ ਰੋਡ, ਕੋਟ ਈਸੇ ਖਾਂ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਗੁਰਮੇਲ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ 7 ਨਵੰਬਰ ਦਿਨ ਸਨਿਚਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 9 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ।

ਅਜੀਤ ਡੈਸਕ 05-11-2026
ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)- ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਬੰਧੀ ਸਮਾਗਮ ਗੁਰਦੁਆਰਾ ਭਾਈ ਲਾਲੋ ਜੀ, ਅੰਮ੍ਰਿਤਸਰ ਰੋਡ, ਕੋਟ ਈਸੇ ਖਾਂ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਗੁਰਮੇਲ ਸਿੰਘ ਤੇ ਹੋਰਨਾਂ ਪ੍ਰਬੰਧਕਾਂ ਨੇ ਦੱਸਿਆ ਕਿ 7 ਨਵੰਬਰ ਦਿਨ ਸਨਿਚਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 9 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਉਪਰੰਤ ਸਵੇਰ ਸਮੇਂ ਤੋਂ ਦੁਪਹਿਰ 1 ਵਜੇ ਤੱਕ ਕੀਰਤਨ ਸਮਾਗਮ ਹੋਵੇਗਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਹਜ਼ੂਰੀ ਰਾਗੀ ਜਥਾ ਭਾਈ ਸਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
ਪਿਛਲੀ ਖ਼ਬਰ ਜਨਗਣਨਾ-2027 ਸਬੰਧੀ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਗੁਰਵਿੰਦਰ ਸਿੰਘ ਭੁੱਲਰ ਦੇ ਡੀ.ਐਸ.ਪੀ. ਬਣਨ ’ਤੇ ਧਾਲੀਵਾਲ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।