05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਨਗਣਨਾ-2027 ਸਬੰਧੀ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਨਗਣਨਾ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਹਰਸ਼ਿਤਾ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਅਜੀਤ ਡੈਸਕ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਨਗਣਨਾ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਹਰਸ਼ਿਤਾ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਗਣਨਾ-2027 ਸਬੰਧੀ ਪ੍ਰਚਾਰ ਅਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪੋ-ਆਪਣੇ ਪੱਧਰ ‘ਤੇ ਲੋਕਾਂ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਸ ਡਿਜੀਟਲ ਸਹੂਲਤ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਸਬੰਧੀ ਹਰਸ਼ਿਤਾ ਸ਼ਰਮਾ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਿਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਣਗੇ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਵਿਰੋਧੀਆਂ ਦੀਆਂ ਉਡਾਈਆਂ ਨੀਦਾਂ-ਬਲਖੰਡੀ ਅਗਲੀ ਖ਼ਬਰ ਬੰਦੀ ਛੋੜ ਦਿਵਸ, ਵਿਸ਼ਵਕਰਮਾ ਦਿਵਸ ਅਤੇ ਗੁਰਪੁਰਬ ਨੂੰ ਸਮਰਪਿਤ ਸਮਾਗਮ 9 ਨੂੰ-ਸੇਵਾਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।