ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਵਿਰੋਧੀਆਂ ਦੀਆਂ ਉਡਾਈਆਂ ਨੀਦਾਂ-ਬਲਖੰਡੀ
ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਰਿਕਾਰਡ ਤੋੜ ਇਕੱਠ ਨਾਲ ਕਾਂਗਰਸ ਦੀ ਰੈਲੀ ਨੇ ਵਿਰੋਧੀ ਪਾਰਟੀਆਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ ਅਤੇ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨਾਲ ਲਗਾਤਾਰ ਜੁੜ ਰਹੇ ਹਨ, ਜਿਸ ਕਾਰਨ ਕਾਂਗਰਸ ਪਾਰਟੀ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਬਲਖੰਡੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾ ਰਹੀ ਹੈ।
ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਰਿਕਾਰਡ ਤੋੜ ਇਕੱਠ ਨਾਲ ਕਾਂਗਰਸ ਦੀ ਰੈਲੀ ਨੇ ਵਿਰੋਧੀ ਪਾਰਟੀਆਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ ਅਤੇ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨਾਲ ਲਗਾਤਾਰ ਜੁੜ ਰਹੇ ਹਨ, ਜਿਸ ਕਾਰਨ ਕਾਂਗਰਸ ਪਾਰਟੀ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਬਲਖੰਡੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਸਫਲ ਰੈਲੀ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਲਿਆਵੇਗੀ ਅਤੇ ਇਸ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਕਾਂਗਰਸ ਦੀ ਲੋਕਪ੍ਰਿਯਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਸੂਬੇ ਵਿਚ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ । ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ।