05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਪੰਜਾਬ ਦੇ 52 ਵਿਭਾਗਾਂ ’ਚ ਅੱਜ ਅਤੇ ਕੱਲ੍ਹ ਨੂੰ ਰਹੇਗੀ ਹੜਤਾਲ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਦਫ਼ਤਰੀ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਿਚਾਲੇ ਅੱਜ ਡੀ. ਸੀ.

ਅਜੀਤ ਡੈਸਕ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਦਫ਼ਤਰੀ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਿਚਾਲੇ ਅੱਜ ਡੀ.ਸੀ. ਦਫ਼ਤਰ ਮੋਗਾ ਵਿਖੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ ਗਿਆ। ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਅਤੇ ਪਰਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਅੜੀਅਲ ਰਵੱਈਏ ਤੋਂ ਅੱਕ ਕੇ ਯੂਨੀਅਨ ਵਲੋਂ ਵੱਡਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਦਿੱਤੇ ਗਏ ਸੰਘਰਸ਼ੀ ਸੱਦੇ ਨੂੰ ਪੂਰਨ ਤੌਰ ‘ਤੇ ਸਫਲ ਬਣਾਉਣ ਅਤੇ ਦਫ਼ਤਰੀ ਅਮਲੇ ਦੀਆਂ ਮੰਗਾਂ ਜਿਨ੍ਹਾਂ ਵਿਚ ਫ਼ੀਲਡ ਅਤੇ ਡਾਇਰੈਕਟੋਰੇਟਾਂ ਵਿਚ ਤਾਇਨਾਤ ਕਲੈਰੀਕਲ ਕਾਮਿਆਂ ਦੀਆਂ ਨਿਰੋਲ ਵਿਭਾਗੀ ਮੰਗਾਂ ਲਈ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਗਈ ਜਿਸ ਵਿਚ ਸੰਘਰਸ਼ ਦਾ ਅਗਲਾ ਐਕਸ਼ਨ ਪਲਾਨ ਤਿਆਰ ਕਰਦੇ ਹੋਏ ਮਿਤੀ 4 ਨਵੰਬਰ ਨੂੰ ਜ਼ਿਲ੍ਹਾ ਪੱਧਰ ‘ਤੇ ਵਿਸ਼ਾਲ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਸਰਕਾਰ ਮੰਗਾਂ ਦੀ ਪੂਰਤੀ ਨਹੀਂ ਕਰਦੀ ਤਾਂ 5 ਅਤੇ 6 ਨਵੰਬਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਵਿਚ ਮੁਕੰਮਲ ਕਲਮ ਛੋੜ ਹੜਤਾਲ ਕੰਪਿਊਟਰ ਬੰਦ ਰੱਖੇ ਜਾਣਗੇ ਅਤੇ ਮੁਕੰਮਲ ਕੰਮ ਠੱਪ ਕੀਤਾ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ ਭੱਠਲ, ਰਘਬੀਰ ਸਿੰਘ ਬਡਵਾਲ, ਤੇਜਿੰਦਰ ਸਿੰਘ ਨੰਗਲ, ਗੁਰਪ੍ਰੀਤ ਸਿੰਘ ਖੱਟੜਾ, ਸੰਗਤ ਰਾਮ, ਅਮਰਪ੍ਰੀਤ ਸਿੰਘ, ਪ੍ਰਧਾਨ ਪਰਮਪਾਲ ਸਿੰਘ ਮੋਗਾ, ਸੰਦੀਪ ਭੁੰਬਕ ਲੁਧਿਆਣਾ, ਪ੍ਰਧਾਨ ਕੁਲਦੀਪ ਸਿੰਘ ਮੋਗਾ, ਰਵੀਇੰਦਰ ਸਿੰਘ, ਅਮਨਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸੂਬਾ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਸੰਤਾਪ ਭੋਗ ਰਿਹਾ-ਜਥੇਦਾਰ ਰਣਸੀਂਹ ਅਗਲੀ ਖ਼ਬਰ ਦਵਿੰਦਰਪਾਲ ਸਿੰਘ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਵਲੋਂ ਕਨਵੀਨਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।