05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫੁੱਲਗੋਭੀ ਰਾਹੀਂ ਵਿਦਿਆਰਥੀਆਂ ਨੇ ਸਮਝੀ ਮਨੁੱਖੀ ਦਿਮਾਗ਼ ਦੀ ਬਣਤਰ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਤੀਵਿਧੀਆਂ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਨੁੱਖੀ ਦਿਮਾਗ਼ ਦੇ ਵੱਖ-ਵੱਖ ਹਿੱਸਿਆਂ ਦੀ ਜਾਣਕਾਰੀ ਵਿਸ਼ੇ ‘ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਫੁੱਲਗੋਭੀ ਨੂੰ ਮਨੁੱਖੀ ਦਿਮਾਗ਼ ਦੇ ਇਕ ਸਾਧਾਰਨ ਨਮੂਨੇ ਵਜੋਂ ਵਰਤਿਆ ਗਿਆ, ਜਿਸ ਰਾਹੀਂ ਵਿਦਿਆਰਥੀਆਂ ਨੇ ਦਿਮਾਗ਼ ਦੀ ਬਣਤਰ ਨੂੰ ਆਸਾਨੀ ਨਾਲ ਸਮਝਿਆ।

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਫੁੱਲਗੋਭੀ ਰਾਹੀਂ ਮਨੁੱਖੀ ਦਿਮਾਗ਼ ਦੇ ਵੱਖ-ਵੱਖ ਹਿੱਸਿਆਂ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਦੇ ਪੰਜਵੀਂ ਜਮਾਤ ਦੇ ਵਿਦਿਆਰਥੀ। ਅਜੀਤ ਤਸਵੀਰ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਤੀਵਿਧੀਆਂ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਨੁੱਖੀ ਦਿਮਾਗ਼ ਦੇ ਵੱਖ-ਵੱਖ ਹਿੱਸਿਆਂ ਦੀ ਜਾਣਕਾਰੀ ਵਿਸ਼ੇ ‘ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਫੁੱਲਗੋਭੀ ਨੂੰ ਮਨੁੱਖੀ ਦਿਮਾਗ਼ ਦੇ ਇਕ ਸਾਧਾਰਨ ਨਮੂਨੇ ਵਜੋਂ ਵਰਤਿਆ ਗਿਆ, ਜਿਸ ਰਾਹੀਂ ਵਿਦਿਆਰਥੀਆਂ ਨੇ ਦਿਮਾਗ਼ ਦੀ ਬਣਤਰ ਨੂੰ ਆਸਾਨੀ ਨਾਲ ਸਮਝਿਆ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਦਿਮਾਗ਼ ਦੇ ਤਿੰਨ ਪ੍ਰਮੁੱਖ ਹਿੱਸਿਆਂ ਸੇਰੇਬ੍ਰਮ, ਸੇਰੇਬੈਲਮ ਅਤੇ ਮੈਡੂਲਾ ਓਬਲੋਂਗਾਟਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਹਿੱਸਿਆਂ ਦੀ ਬਣਤਰ ਅਤੇ ਸਰੀਰ ਵਿਚ ਇਨ੍ਹਾਂ ਦੇ ਵੱਖ-ਵੱਖ ਕੰਮਾਂ ਬਾਰੇ ਵੀ ਸਿੱਖਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਰੱਖਣ ਦੀ ਬਜਾਏ ਪ੍ਰਯੋਗਾਂ ਅਤੇ ਗਤੀਵਿਧੀਆਂ ਰਾਹੀਂ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ। ਜਦੋਂ ਬੱਚੇ ਖ਼ੁਦ ਕਿਸੇ ਗਤੀਵਿਧੀ ਵਿਚ ਹਿੱਸਾ ਲੈਂਦੇ ਹਨ ਤਾਂ ਉਹ ਵਿਸ਼ੇ ਨੂੰ ਵਧੇਰੇ ਆਸਾਨੀ ਨਾਲ ਸਮਝਦੇ ਹਨ ਅਤੇ ਸਿੱਖੀਆਂ ਗੱਲਾਂ ਲੰਬੇ ਸਮੇਂ ਤੱਕ ਯਾਦ ਰੱਖਦੇ ਹਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਨਵੀਆਂ ਚੀਜ਼ਾਂ ਜਾਣਨ ਦੀ ਉਤਸੁਕਤਾ, ਰਚਨਾਤਮਿਕਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ। ਫੁੱਲਗੋਭੀ ਵਰਗੀ ਆਮ ਵਸਤੂ ਰਾਹੀਂ ਮਨੁੱਖੀ ਦਿਮਾਗ਼ ਦੀ ਗੁੰਝਲਦਾਰ ਬਣਤਰ ਨੂੰ ਸਮਝਣਾ ਵਿਦਿਆਰਥੀਆਂ ਲਈ ਇਕ ਨਵਾਂ ਅਤੇ ਦਿਲਚਸਪ ਤਜਰਬਾ ਰਿਹਾ।
ਪਿਛਲੀ ਖ਼ਬਰ ਰਿਵਾਈਵਿੰਗ ਗਰੀਨ ਰੈਵੋਲਿਊਸ਼ਨ ਸੈੱਲ ਵਲੋਂ ਸਰਵਿਸ ਪ੍ਰੋਵਾਈਡਰ ਦੀ ਟਰੇਨਿੰਗ ਕਰਵਾਈ ਅਗਲੀ ਖ਼ਬਰ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਦੀ ਇਨਸਾਫ ਰੈਲੀ ਲਈ ਸਮਰਥਕਾਂ ਦਾ ਵੱਡਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।