ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਨੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਮਨੋਰੰਜਕ ਟੂਰ ਲਗਾਇਆ
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ ਇਹ ਟੂਰ ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਅਤੇ ਰਾਜਸਥਾਨ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਚੋਖੀ ਢਾਣੀ ਲਈ ਕਰਵਾਇਆ ਗਿਆ। ਇਸ ਟ੍ਰਿਪ ਦਾ ਆਯੋਜਨ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਦੀ ਅਗਵਾਈ ਹੇਠ ਕੀਤਾ ਗਿਆ।
ਅਜੀਤ ਡੈਸਕ
06-11-2026