06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਚੋਰਾਂ ਦੇ ਨਿਸ਼ਾਨੇ ’ਤੇ-ਤਿੰਨ ਜਨਰੇਟਰ ਕੀਤੇ ਚੋਰੀ

ਬਾਘਾ ਪੁਰਾਣਾ, 5 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ’ਚ ਬੀਤੀ 4 ਅਤੇ 5 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰ ਤਹਿਸੀਲ ਕੰਪਲੈਕਸ ’ਚੋਂ ਤਿੰਨ ਜਨਰੇਟਰ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਤਹਿਸੀਲ ਕੰਪਲੈਕਸ ਵਿਚ ਕੰਮ ਕਰਨ ਵਾਲੇ ਫੋਟੋ ਸਟੇਟ ਸੰਚਾਲਕਾਂ, ਕੰਪਿਊਟਰ ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਨੇ ਆਪਣੇ ਕੰਮਕਾਜ ਲਈ ਪਹੁੰਚ ਕੇ ਦੇਖਿਆ ਕਿ ਉੱਥੋਂ ਤਿੰਨ ਜਨਰੇਟਰ ਗ਼ਾਇਬ ਸਨ।

ਅਜੀਤ ਡੈਸਕ 06-11-2026
ਬਾਘਾ ਪੁਰਾਣਾ, 5 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ’ਚ ਬੀਤੀ 4 ਅਤੇ 5 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰ ਤਹਿਸੀਲ ਕੰਪਲੈਕਸ ’ਚੋਂ ਤਿੰਨ ਜਨਰੇਟਰ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਤਹਿਸੀਲ ਕੰਪਲੈਕਸ ਵਿਚ ਕੰਮ ਕਰਨ ਵਾਲੇ ਫੋਟੋ ਸਟੇਟ ਸੰਚਾਲਕਾਂ, ਕੰਪਿਊਟਰ ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਨੇ ਆਪਣੇ ਕੰਮਕਾਜ ਲਈ ਪਹੁੰਚ ਕੇ ਦੇਖਿਆ ਕਿ ਉੱਥੋਂ ਤਿੰਨ ਜਨਰੇਟਰ ਗ਼ਾਇਬ ਸਨ। ਮਿਲੀ ਜਾਣਕਾਰੀ ਅਨੁਸਾਰ ਚੋਰਾਂ ਨੇ ਰਾਤ ਦੇ ਹਨੇਰੇ ਦਾ ਫ਼ਾਇਦਾ ਉਠਾਉਂਦਿਆਂ ਇਸ ਵਾਰ ਤਿੰਨ ਜੈੱਨਰੇਟਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਬਿਨਾਂ ਕਿਸੇ ਡਰ ਤੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਤਿੰਨ ਜੈੱਨਰੇਟਰਾਂ ਦੀ ਚੋਰੀ ਹੋਣ ਦੀ ਘਟਨਾ ਨੇ ਤਹਿਸੀਲ ਕੰਪਲੈਕਸ ਦੀ ਸੁਰੱਖਿਆ ਵਿਵਸਥਾ ‘ਤੇ ਕਈ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਤਹਿਸੀਲ ਕੰਪਲੈਕਸ ਵਰਗੀ ਮਹੱਤਵਪੂਰਨ ਜਗਾ ‘ਤੇ ਹੀ ਕੀਮਤੀ ਸਾਮਾਨ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦੇ ਸਾਮਾਨ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਤਹਿਸੀਲ ਕੰਪਲੈਕਸ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਪਣੇ ਜ਼ਮੀਨੀ ਕੰਮਾਂ, ਰਜਿਸਟਰੀਆਂ ਅਤੇ ਹੋਰ ਸਰਕਾਰੀ ਕੰਮਾਂ ਲਈ ਪਹੁੰਚਦੇ ਹਨ। ਅਜਿਹੀ ਜਗ੍ਹਾ ‘ਤੇ ਵਾਰ-ਵਾਰ ਚੋਰੀ ਦੀਆਂ ਘਟਨਾਵਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਤਹਿਸੀਲ ਕੰਪਲੈਕਸ ਵਿਚ ਕੰਮ ਕਰਨ ਵਾਲੇ ਲੋਕਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਤਿੰਨ ਜੈੱਨਰੇਟਰਾਂ ਦੀ ਚੋਰੀ ਦੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ, ਪਹਿਲਾਂ ਹੋਈਆਂ ਚੋਰੀਆਂ ਦੀ ਵੀ ਪੜਤਾਲ ਕੀਤੀ ਜਾਵੇ, ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇ।
ਪਿਛਲੀ ਖ਼ਬਰ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਹਰਚੋਵਾਲ ਵਿਖੇ ਪ੍ਰੈੱਸ ਕਾਨਫਰੰਸ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਕਾਰ ਅਤੇ ਟਰੈਕਟਰ ਦੀ ਟੱਕਰ ਹੋਣ ਕਾਰਨ ਦੋ ਵਿਅਕਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।