ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਕੇ ਮਨਾਈ ਜਾਵੇ ਗਰੀਨ ਦੀਵਾਲੀ-ਪ੍ਰੋ. ਪਲਵਿੰਦਰ ਸਿੰਘ
ਕਿਸ਼ਨਪੁਰਾ ਕਲਾਂ, 6 ਨਵੰਬਰ (ਅਮੋਲਕ ਸਿੰਘ ਕਲਸੀ)-ਵਾਤਾਵਰਣ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੀਏ ਅਤੇ ਆਪਣੇ ਬੱਚਿਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰੀਏ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਗੁਰੂ ਨਾਨਕ ਕਾਲਜ ਮੋਗਾ ਦੇ ਅਸਿਸਟੈਂਟ ਪ੍ਰੋ.
ਕਿਸ਼ਨਪੁਰਾ ਕਲਾਂ, 6 ਨਵੰਬਰ (ਅਮੋਲਕ ਸਿੰਘ ਕਲਸੀ)-ਵਾਤਾਵਰਣ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਾਨੂੰ ਚਾਹੀਦਾ ਹੈ ਕਿ ਅਸੀਂ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੀਏ ਅਤੇ ਆਪਣੇ ਬੱਚਿਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰੀਏ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਗੁਰੂ ਨਾਨਕ ਕਾਲਜ ਮੋਗਾ ਦੇ ਅਸਿਸਟੈਂਟ ਪ੍ਰੋ. ਪਲਵਿੰਦਰ ਸਿੰਘ ਕਿਸ਼ਨਪੁਰਾ ਕਲਾਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ, ਜਿਸ ਨੂੰ ਸਾਨੂੰ ਪਟਾਕੇ ਚਲਾਉਣ ਦੀ ਬਜਾਏ ਆਪਸੀ ਪਿਆਰ ਅਤੇ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਰਤੋਂ ਨਾਲ ਵਾਤਾਵਰਣ ਵਿਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਸਿਹਤ ਅਤੇ ਵਾਤਾਵਰਣ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸਾਨੂੰ ਖ਼ੁਦ ਪਟਾਕਿਆਂ ਦੀ ਵਰਤੋਂ ਤੋਂ ਬਚਣ ਦੇ ਨਾਲ-ਨਾਲ ਹੋਰਨਾਂ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ। ਪ੍ਰੋ. ਪਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਰੀਨ ਦੀਵਾਲੀ ਮਨਾਉਣ ਲਈ ਅੱਗੇ ਆਉਣ ਅਤੇ ਆਪਣੇ ਪਰਿਵਾਰਾਂ ਤੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ-ਜੁਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਇਕ-ਦੂਜੇ ਨੂੰ ਤੋਹਫ਼ੇ ਦੇ ਕੇ, ਖ਼ੁਸ਼ੀਆਂ ਸਾਂਝੀਆਂ ਕਰਕੇ ਅਤੇ ਆਪਸੀ ਪਿਆਰ ਵਧਾ ਕੇ ਮਨਾਇਆ ਜਾਣਾ ਚਾਹੀਦਾ ਹੈ, ਨਾ ਕਿ ਪਟਾਕਿਆਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਕੇ।