07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਿੰ. ਹੇਮਲਤਾ ਕਪੂਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੀ.ਬੀ.ਐਸ.ਈ. ਕੋਆਰਡੀਨੇਟਰ ਨਿਯੁਕਤ

ਮਲੋਟ, 6 ਨਵੰਬਰ (ਪਾਟਿਲ)-ਜੀ. ਟੀ.

ਅਜੀਤ ਡੈਸਕ 07-11-2026
ਮਲੋਟ, 6 ਨਵੰਬਰ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਮਲੋਟ ਦੇ ਪ੍ਰਿੰਸੀਪਲ ਸ੍ਰੀਮਤੀ ਹੇਮਲਤਾ ਕਪੂਰ ਨੂੰ ਸੀ.ਬੀ.ਐਸ.ਈ. ਵਲੋਂ ਅਧਿਕਾਰਤ ਤੌਰ ’ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਪਿਛਲੇ 1 ਸਾਲ ਤੋਂ ਕਾਰਜਕਾਰੀ ਕੋਆਰਡੀਨੇਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਪਰ ਹੁਣ ਸੀ.ਬੀ.ਐਸ.ਈ. ਨੇ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਇਸ ਜ਼ਿੰਮੇਵਾਰੀ ਲਈ ਚੁਣ ਲਿਆ ਹੈ। ਇਸ ਵੱਡੀ ਪ੍ਰਾਪਤੀ ’ਤੇ ਸਕੂਲ ਦੀ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਖਦ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਜ਼ਿਲ੍ਹੇ ’ਚ 6,88,502.02 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਬਾਬਾ ਵਣ ਪੀਰ ਦੀ ਦਰਗਾਹ ’ਤੇ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।