08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲੋਕ ਗਰੀਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸਮੂਹ ਪੰਜਾਬ ਵਾਸੀਆਂ ਤੇ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਗਰੀਨ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ, ਜਿਸ ਨੂੰ ਸਾਨੂੰ ਸਾਦਗੀ, ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣਾ ਚਾਹੀਦਾ ਹੈ।

ਗੱਲਬਾਤ ਕਰਦੇ ਹੋਏ ਜਗਜੀਤ ਸਿੰਘ ਹਨੀ ਫ਼ੱਤਣਵਾਲਾ। ਅਜੀਤ ਤਸਵੀਰ 08-11-2026
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸਮੂਹ ਪੰਜਾਬ ਵਾਸੀਆਂ ਤੇ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਗਰੀਨ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ, ਜਿਸ ਨੂੰ ਸਾਨੂੰ ਸਾਦਗੀ, ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਪੈਦਾ ਹੋਣ ਵਾਲਾ ਧੂੰਆਂ ਤੇ ਸ਼ੋਰ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਨੁਕਸਾਨਦੇਹ ਹੈ। ਇਸ ਤੋਂ ਇਲਾਵਾ ਪਟਾਕਿਆਂ ਦੀ ਉਚੀ ਆਵਾਜ਼ ਬੇਜ਼ੁਬਾਨ ਪਸ਼ੂ-ਪੰਛੀਆਂ ਲਈ ਵੀ ਪ੍ਰੇਸ਼ਾਨੀ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਵੱਧ ਤੋਂ ਵੱਧ ਮਿੱਟੀ ਦੇ ਦੀਵੇ ਜਗਾਉਣ, ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਪਵਿੱਤਰ ਤਿਉਹਾਰ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਪਰਿਵਾਰਾਂ ਸਮੇਤ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਰੱਥੜੀਆਂ ਵਲੋਂ ਸਕੂਲੀ ਬੱਚਿਆਂ ਨੂੰ ਦੀਵਾਲੀ ਮੌਕੇ ਮਠਿਆਈਆਂ, ਖੇਡਾਂ ਦਾ ਸਾਮਾਨ ਤੇ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦਾ 16ਵਾਂ ਸਾਲਾਨਾ ਸਮਾਗਮ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।