08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗ੍ਰਾਮ ਪੰਚਾਇਤ ਰੱਥੜੀਆਂ ਵਲੋਂ ਸਕੂਲੀ ਬੱਚਿਆਂ ਨੂੰ ਦੀਵਾਲੀ ਮੌਕੇ ਮਠਿਆਈਆਂ, ਖੇਡਾਂ ਦਾ ਸਾਮਾਨ ਤੇ ਸਟੇਸ਼ਨਰੀ ਵੰਡੀ

ਮਹਿਰਾਜ, 7 ਨਵੰਬਰ (ਸੁਖਪਾਲ ਮਹਿਰਾਜ)- ਗ੍ਰਾਮ ਪੰਚਾਇਤ ਰੱਥੜੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਮਠਿਆਈਆਂ, ਖੇਡਾਂ ਦਾ ਸਾਮਾਨ ਅਤੇ ਸਟੇਸ਼ਨਰੀ ਵੰਡ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਗ੍ਰਾਮ ਪੰਚਾਇਤ ਦੇ ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਹਰ ਸਾਲ ਸਕੂਲੀ ਬੱਚਿਆਂ ਨੂੰ ਵਰਦੀਆਂ, ਬੂਟ-ਜੁਰਾਬਾਂ, ਕੋਟੀਆਂ, ਕਿਤਾਬਾਂ-ਕਾਪੀਆਂ ਅਤੇ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ।

ਅਜੀਤ ਡੈਸਕ 08-11-2026
ਮਹਿਰਾਜ, 7 ਨਵੰਬਰ (ਸੁਖਪਾਲ ਮਹਿਰਾਜ)- ਗ੍ਰਾਮ ਪੰਚਾਇਤ ਰੱਥੜੀਆਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਮਠਿਆਈਆਂ, ਖੇਡਾਂ ਦਾ ਸਾਮਾਨ ਅਤੇ ਸਟੇਸ਼ਨਰੀ ਵੰਡ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਗ੍ਰਾਮ ਪੰਚਾਇਤ ਦੇ ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਹਰ ਸਾਲ ਸਕੂਲੀ ਬੱਚਿਆਂ ਨੂੰ ਵਰਦੀਆਂ, ਬੂਟ-ਜੁਰਾਬਾਂ, ਕੋਟੀਆਂ, ਕਿਤਾਬਾਂ-ਕਾਪੀਆਂ ਅਤੇ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਬੱਚਿਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਦੇਣ ਵਾਸਤੇ ਸਕੂਲ ਵਿਚ ਹਰ ਸੰਭਵ ਸਹੂਲਤ ਦੇਣ ਦੇ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕਲਾਸ ਰੂਮਾਂ ਵਿਚ ਏ.ਸੀ. ਅਤੇ ਕੈਮਰੇ ਲਗਵਾਉਣ ਤੋਂ ਇਲਾਵਾ ਇੰਟਰਲਾਕ ਟਾਈਲਾਂ ਲਗਵਾਈਆਂ ਗਈਆਂ ਅਤੇ ਰੰਗ-ਰੋਗਨ ਵੀ ਕਰਵਾਇਆ ਗਿਆ ਹੈ। ਸਕੂਲ ਦੇ ਵਾਤਾਵਰਨ ਨੂੰ ਸੁੰਦਰ ਬਣਾਉਣ ਲਈ ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ ਹਨ ਅਤੇ ਦੀਵਾਲੀ ਤੋਂ ਪਹਿਲਾਂ ਸਫ਼ਾਈ ਵੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਇਨਡੋਰ ਖੇਡਾਂ ਦਾ ਸਾਮਾਨ ਵੀ ਦਿੱਤਾ ਗਿਆ ਹੈ। ਲੋੜਵੰਦ ਬੱਚਿਆਂ ਦੀ ਹਰ ਸੰਭਵ ਸਹਾਇਤਾ ਲਈ ਪੰਚਾਇਤ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਦੇਣ ਲਈ ਸਰਕਾਰੀ ਸਕੂਲ ਵਿਚ ਦਾਖ਼ਲ ਕਰਵਾਉਣ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਸਿੱਧੂ ਨੇ ਪੰਚਾਇਤ ਵਲੋਂ ਸਮੇਂ-ਸਮੇਂ ‘ਤੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗੁਰਨੈਬ ਸਿੰਘ ਪੰਚ ਅਤੇ ਅਮਰੀਕ ਸਿੰਘ ਸੈਕਟਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਲੋਕ ਗਰੀਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ-ਹਨੀ ਫ਼ੱਤਣਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।