08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਚਾਉਕੇ, 7 ਨਵੰਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲ੍ਹੋ ਵਿਖੇ ਰੌਸ਼ਨੀ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦਾ ਕੈਂਪਸ ਰੰਗ-ਬਿਰੰਗੀਆਂ ਸਜਾਵਟਾਂ ਅਤੇ ਦੀਵਿਆਂ ਨਾਲ ਸਜਾਇਆ ਗਿਆ ।

ਕਰੀਅਰ ਜ਼ੋਨ ਸੰਸਥਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਣ ਸਮੇਂ ਸੰਸਥਾ ਦੇ ਪ੍ਰਬੰਧਕ ਤੇ ਸਟਾਫ਼। ਅਜੀਤ ਤਸਵੀਰ 08-11-2026
ਚਾਉਕੇ, 7 ਨਵੰਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵਿਮੈਨ ਬੱਲ੍ਹੋ ਵਿਖੇ ਰੌਸ਼ਨੀ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦਾ ਕੈਂਪਸ ਰੰਗ-ਬਿਰੰਗੀਆਂ ਸਜਾਵਟਾਂ ਅਤੇ ਦੀਵਿਆਂ ਨਾਲ ਸਜਾਇਆ ਗਿਆ । ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ, ਦੀਵਿਆਂ ਦੀ ਸਜਾਵਟ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਆਪਸੀ ਪਿਆਰ, ਭਾਈਚਾਰੇ ਅਤੇ ਖ਼ੁਸ਼ੀ ਦੇ ਸੰਦੇਸ਼ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਬਲਜੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਵਾਤਾਵਰਨ-ਅਨੁਕੂਲ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ।
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਦਿੱਲੀ ਵਿਖੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੇਅਰਮੈਨ ਇੰਦਰਜੀਤ ਸਿੰਘ ਮਾਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।