10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਠੱਠੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ

ਠੱਠੀ ਭਾਈ, 9 ਨਵੰਬਰ (ਜਗਰੂਪ ਸਿੰਘ ਮਠਾੜੂ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਵਿਸ਼ਵਕਰਮਾ ਭਵਨ ਠੱਠੀ ਭਾਈ ਵਿਖੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਰਬੱਤ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਪਵਿੱਤਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 10-11-2026
ਠੱਠੀ ਭਾਈ, 9 ਨਵੰਬਰ (ਜਗਰੂਪ ਸਿੰਘ ਮਠਾੜੂ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਵਿਸ਼ਵਕਰਮਾ ਭਵਨ ਠੱਠੀ ਭਾਈ ਵਿਖੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਰਬੱਤ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਪਵਿੱਤਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਰੇਸ਼ਮ ਸਿੰਘ ਠੱਠੀ ਭਾਈ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਉਨ੍ਹਾਂ ਨੇ ਗੁਰਬਾਣੀ ਦੀਆਂ ਮਨੋਹਰ ਧੁਨਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਬਾਬਾ ਵਿਸ਼ਵਕਰਮਾ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ।
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ’ਚ ਪੁਸਤਕ ਪ੍ਰਦਰਸ਼ਨੀ ਬਣੀ ਖਿੱਚ ਦਾ ਕਾਰਨ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।