11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਟੀ.ਐਲ.ਐਫ. ’ਚ ਵਿਦਿਆਰਥੀਆਂ ਨੇ ਵੋਟ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਕੀਤਾ ਯਤਨ

ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਮੋਗਾ ਦੇ ਟੀ.ਐਲ.ਐਫ. ਸਕੂਲ ‘ਚ ‘ਹਰ ਵੋਟ ਹੈ ਕੀਮਤੀ’ ਦਾ ਸੰਦੇਸ਼ ਦਿੰਦੇ ਹੋਏ ਨੰਨ੍ਹੇ ਵਿਦਿਆਰਥੀ। ਅਜੀਤ ਤਸਵੀਰ 11-11-2026
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਦੇ ਮੌਕੇ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਰਚਨਾਤਮਿਕ ਗਤੀਵਿਧੀ ਵਿਚ ਹਿੱਸਾ ਲਿਆ ਗਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਤਿਉਹਾਰ ਦੀਆਂ ਖ਼ੁਸ਼ੀਆਂ ਦੇ ਨਾਲ-ਨਾਲ ਲੋਕਤੰਤਰ ਅਤੇ ਜ਼ਿੰਮੇਵਾਰ ਨਾਗਰਿਕਤਾ ਦਾ ਮਹੱਤਵਪੂਰਨ ਸੰਦੇਸ਼ ਵੀ ਦਿੱਤਾ। ਇਸ ਗਤੀਵਿਧੀ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਆਪਣੇ ਨਿੱਕੇ-ਨਿੱਕੇ ਹੱਥਾਂ ਨਾਲ ‘ਹਰ ਵੋਟ ਹੈ ਕੀਮਤੀ’ ਦਾ ਸੰਦੇਸ਼ ਪੇਸ਼ ਕੀਤਾ। ਇਸ ਰਾਹੀਂ ਉਨ੍ਹਾਂ ਨੇ ਸਮਾਜ ਨੂੰ ਚੋਣਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਦਬਾਅ ਦੇ ਨਿਰਪੱਖ ਤੇ ਆਜ਼ਾਦ ਢੰਗ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ: ਜਨੇਸ਼ ਗਰਗ ਨੇ ਕਿਹਾ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਛੋਟੀ ਉਮਰ ਤੋਂ ਹੀ ਲੋਕਤੰਤਰੀ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀਆਂ ਅਤੇ ਜਾਗਰੂਕ ਨਾਗਰਿਕ ਹੋਣ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੰਨ੍ਹੇ ਵਿਦਿਆਰਥੀ ਹੀ ਭਵਿੱਖ ਵਿਚ ਜ਼ਿੰਮੇਵਾਰ ਵੋਟਰ ਅਤੇ ਦੇਸ਼ ਦੇ ਜਾਗਰੂਕ ਨਾਗਰਿਕ ਬਣਨਗੇ। ਇਸ ਲਈ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਕੌਮੀ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਖ਼ੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਸਮਾਜ ਵਿਚ ਜਾਗਰੂਕਤਾ, ਜ਼ਿੰਮੇਵਾਰੀ ਅਤੇ ਸਕਾਰਾਤਮਿਕ ਸੋਚ ਦਾ ਚਾਨਣ ਫੈਲਾਉਣ ਦਾ ਵੀ ਮੌਕਾ ਹੈ।
ਪਿਛਲੀ ਖ਼ਬਰ ਮੰਡੀਆਂ ’ਚ ਖ਼ਰੀਦ ਬੰਦ ਕਰਨ ਨਾਲ ਕਿਸਾਨਾਂ ਤੇ ਆੜ੍ਹਤੀਆਂ ’ਚ ਚਿੰਤਾ ਦੀ ਲਹਿਰ ਅਗਲੀ ਖ਼ਬਰ ਮੋਗਾ ’ਚ ਕੂੜੇ ਦੇ ਢੇਰਾਂ ਖ਼ਿਲਾਫ਼ ਭਾਜਪਾ ਦਾ ਰੋਸ, ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।