10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਨ ਸਭਾ ਚੋਣਾਂ ’ਚ ਐਸ.ਸੀ./ਬੀ.ਸੀ. ਵਰਗ ਦੇ ਲੋਕਾਂ ਦੀ ਅਹਿਮ ਭੂਮਿਕਾ ਹੋਵੇਗੀ- ਭਾਜਪਾ ਆਗੂ

ਬਰਗਾੜੀ, 10 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਭਾਜਪਾ ਦੇ ਐਸ. ਸੀ ਸੈੱਲ ਪੰਜਾਬ ਦੇ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਅਤੇ ਟਾਂਕ ਕਸ਼ੱਤਰੀ ਮਹਾਂ ਸਭਾ ਪੰਜਾਬ ਦੇ ਅਹੁਦੇਦਾਰ ਡਾ.

ਭਾਜਪਾ ਦੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਤੇ ਐਸ.ਸੀ. ਸੈੱਲ ਪੰਜਾਬ ਦੇ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ। ਅਜੀਤ ਤਸਵੀਰ 11-11-2026
ਬਰਗਾੜੀ, 10 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਭਾਜਪਾ ਦੇ ਐਸ.ਸੀ ਸੈੱਲ ਪੰਜਾਬ ਦੇ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਅਤੇ ਟਾਂਕ ਕਸ਼ੱਤਰੀ ਮਹਾਂ ਸਭਾ ਪੰਜਾਬ ਦੇ ਅਹੁਦੇਦਾਰ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਐਸ.ਸੀ./ਬੀ.ਸੀ ਵਰਗ ਦੇ ਲੋਕਾਂ ਦੀ ਅਹਿਮ ਭੂਮਿਕਾ ਹੋਵੇਗੀ ਕਿਉਂਕਿ ਜਨਰਲ ਵਰਗ ਦੇ ਮੁਕਾਬਲੇ ਉਪਰੋਕਤ ਦੋਹਾਂ ਵਰਗਾਂ ਦੀ ਵੋਟ ਫ਼ੀਸਦੀ ਜ਼ਿਆਦਾ ਹੈ। ਭਾਜਪਾ ਇਨ੍ਹਾਂ ਵਰਗਾਂ ਦੀ ਆਰਥਿਕ ਹਾਲਤ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੀਆਂ ਯੋਜਨਾਵਾਂ ਅਮਲ ’ਚ ਲਿਆ ਰਹੀ ਹੈ। ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਐਸ.ਸੀ. ਤੇ ਬੀ.ਸੀ ਵਰਗ ਦੇ ਲੋਕ ਭਾਜਪਾ ਦਾ ਸਾਥ ਦੇ ਕੇ ਪੰਜਾਬ ’ਚ ਡਬਲ ਇੰਜਣ ਦੀ ਸਰਕਾਰ ਬਣਾਉੁਣਗੇ। ਦੋਵਾਂ ਆਗੂਆਂ ਨੇ ਕਿਹਾ ਕਿ ਭਾਜਪਾ ਦਾ ਜੇਕਰ ਕਿਸੇ ਖੇਤਰੀ ਪਾਰਟੀ ਨਾਲ ਗੱਠਜੋੜ ਹੁੰਦਾ ਹੈ ਤਾਂ ਉਹ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਸ ਨਾਲ ਵੀ ਪੂਰਨ ਸਹਿਯੋਗ ਕਰਨਗੇ। ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ, ਜਗਸੀਰ ਸਿੰਘ ਜੱਗਾ, ਆਤਮਾ ਰਾਮ, ਰੁਲਦੂ ਸਿੰਘ, ਬਲਾਕ ਸੰਮਤੀ ਮੈਂਬਰ ਵਿਜੈ ਕੁਮਾਰ ਵਿੱਕੀ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਐਮ. ਕਾਲਜ ਮੋਗਾ ਦੇ ਖਿਡਾਰੀ ਏਕਨੂਰ ਸਿੰਘ ਜੌਹਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।