ਸੰਤ ਮੋਹਨ ਦਾਸ ਸਕੂਲ ਦੀ ਰਾਜ ਪੱਧਰੀ ਖੇਡਾਂ ’ਚ ਚੜ੍ਹਤ
ਨੱਥੂਵਾਲਾ ਗਰਬੀ, 11 ਨਵੰਬਰ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਜਲੰਧਰ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁਰਾਸ਼ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਕੁਰਾਸ਼ ਖੇਡ ਮੁਕਾਬਲਿਆਂ ਵਿਚ ਗੁਰਲੀਨ ਕੌਰ ਬਰਾੜ ਨੇ ਅੰਡਰ-17 (ਲੜਕੀਆਂ) ’ਚ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ।
ਅਜੀਤ ਡੈਸਕ
12-11-2026