13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਹਿੰਦਰਪਾਲ ਲੂੰਬਾ ਦੀ ਕਥਿਤ ਸਿਆਸੀ ਗ੍ਰਿਫ਼ਤਾਰੀ ਵਿਰੁੱਧ ਸੰਘਰਸ਼ ’ਚ ਸੀ.ਪੀ.ਆਈ. ਵਲੋਂ ਸਿਵਲ ਸੁਸਾਇਟੀ ਮੋਗਾ ਨੂੰ ਪੂਰਨ ਸਮਰਥਨ

ਮੋਗਾ, 12 ਨਵੰਬਰ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਖੇ ਸਿਵਲ ਸੁਸਾਇਟੀ ਮੋਗਾ ਤੇ ਭਾਰਤੀ ਕਮਿਊਨਿਸਟ ਪਾਰਟੀ ਸੀ. ਪੀ.

ਮਹਿੰਦਰਪਾਲ ਸਿੰਘ ਲੂੰਬਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਵਲ ਸੁਸਾਇਟੀ ਮੋਗਾ ਨਾਲ ਮੀਟਿੰਗ ਕਰਦੇ ਹੋਏ ਸੀ.ਪੀ. ਆਈ. ਆਗੂ। ਅਜੀਤ ਤਸਵੀਰ 13-11-2026
ਮੋਗਾ, 12 ਨਵੰਬਰ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਵਿਖੇ ਸਿਵਲ ਸੁਸਾਇਟੀ ਮੋਗਾ ਤੇ ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ. ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸੀ.ਪੀ.ਆਈ. ਵਲੋਂ ਡਾ. ਇੰਦਰਵੀਰ ਸਿੰਘ ਗਿੱਲ, ਇੰਜੀਨੀਅਰ ਸਵਰਨ ਸਿੰਘ ਖੋਸਾ, ਕਾਮਰੇਡ ਮਹਿੰਦਰ ਸਿੰਘ ਧੂਰਕੋਟ ਅਤੇ ਕਾਮਰੇਡ ਕੁਲਦੀਪ ਭੋਲਾ, ਜ਼ਿਲ੍ਹਾ ਸਕੱਤਰ ਸੀ.ਪੀ.ਆਈ., ਸਮੇਤ ਹੋਰ ਆਗੂ ਹਾਜ਼ਰ ਹੋਏ। ਮੀਟਿੰਗ ਦੌਰਾਨ ਸੀ.ਪੀ.ਆਈ. ਆਗੂਆਂ ਨੇ ਮਹਿੰਦਰਪਾਲ ਲੂੰਬਾ ਦੀ ਕਥਿਤ ਸਿਆਸੀ ਬਦਲਾਖੋਰੀ ਤਹਿਤ ਕੀਤੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਸਿਵਲ ਸੁਸਾਇਟੀ ਮੋਗਾ ਵਲੋਂ ਚਲਾਏ ਜਾ ਰਹੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਤੇ ਭਵਿੱਖ ਦੇ ਸੰਘਰਸ਼ ਵਿਚ ਹਰ ਪੱਧਰ ‘ਤੇ ਸਾਥ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪਾਰਟੀ ਦੀ ਸੂਬਾਈ ਅਤੇ ਕੌਮੀ ਲੀਡਰਸ਼ਿਪ ਤੱਕ ਵੀ ਪੱਖ ਪਹੁੰਚਾਇਆ ਜਾਵੇਗਾ। ਸੀ.ਪੀ.ਆਈ. ਆਗੂਆਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਤੇ ਸਮਾਜਿਕ ਕਾਰਕੁਨਾਂ ਨੂੰ ਕਥਿਤ ਸਿਆਸੀ ਰੰਜਸ਼ ਤਹਿਤ ਪੁਲਿਸ ਕੇਸਾਂ ਵਿਚ ਉਲਝਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਅਧਿਕਾਰਾਂ ਦੇ ਅਨੁਕੂਲ ਨਹੀਂ ਹੈ। ਸਿਵਲ ਸੁਸਾਇਟੀ ਮੋਗਾ ਨੇ ਸੀ.ਪੀ.ਆਈ. ਵਲੋਂ ਦਿੱਤੇ ਗਏ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਤੰਤਰੀ ਅਧਿਕਾਰਾਂ, ਨਿਆਂ ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਰੱਖਿਆ ਲਈ ਸਾਂਝਾ ਸੰਘਰਸ਼ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਸਬੰਧੀ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਤੇ ਕਾਰਜ ਯੋਜਨਾ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਮੀਟਿੰਗ ਵਿਚ ਸਿਵਲ ਸੁਸਾਇਟੀ ਮੋਗਾ ਵਲੋਂ ਅਜੈ ਸੂਦ, ਮਨਿੰਦਰ ਸਿੰਘ ਬੇਦੀ, ਦਲਜੀਤ ਸਿੰਘ ਭੁੱਲਰ, ਪ੍ਰਿਤਪਾਲ ਸਿੰਘ ਲੱਕੀ ਗਿੱਲ, ਅਮਰਦੀਪ ਅਨੇਜਾ, ਚਮਕੌਰ ਸਿੰਘ ਕੋਰੀ, ਜਸਵੰਤ ਸਿੰਘ, ਕਮਲ ਬਾਂਸਲ, ਸ਼ਵਿੰਦਰ ਸਿੰਘ ਸ਼ਿਵਾ ਅਤੇ ਕੇਵਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੇਕਰ ਡੁੱਬਦੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਮਰੀਕਾ ਦੀ ਡੈਮੋਕਰੈਟਿਕ ਪਾਰਟੀ ਦੀ ਨੀਤੀ ਅਪਣਾਉਣ ਪੰਜਾਬ ਦੇ ਲੋਕ-ਅਜੇ ਸੂਦ ਗ... ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦੀ ਮਿਹਨਤ ਨੇ ਆਈਲਟਸ ’ਚ ਦਿਖਾਏ ਸ਼ਾਨਦਾਰ ਨਤੀਜੇ-ਗੁਰਮਿਲਾਪ ਸਿੰਘ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।