ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਜੋ ਆਪਣਾ ਜੀਵਨ ਸਫਲ ਕਰਕੇ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ ਸਨ, ਉਨ੍ਹਾਂ ਦੇ ਜਨਮ ਦਿਨ ‘ਤੇ 14 ਨਵੰਬਰ ਦਿਨ ਸਨਿਚਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਦੇ ਗੁਰਦੁਆਰਾ ਰੌੜੀ ਸਾਹਿਬ ਵਿਖੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਉਪਰੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਦਮਦਮੀ ਟਕਸਾਲ ਵਾਲੇ ਉਨ੍ਹਾਂ ਦੇ ਜੀਵਨ ‘ਤੇ ਕਿਤਾਬ ਵੀ ਰਿਲੀਜ਼ ਕਰਨਗੇ।
ਅਜੀਤ ਡੈਸਕ
13-11-2026