14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹੋਲੀ ਹਾਰਟ ਸਕੂਲ ਵਿਦਿਆਰਥੀਆਂ ਨੂੰ ਖੇਤਾਂ ਦੀ ਦੁਨੀਆ ਤੋਂ ਜਾਣੂੰ ਕਰਵਾਇਆ

ਅਜੀਤਵਾਲ, 13 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਖੇਤਾਂ ਦੀ ਦੁਨੀਆਂ ਦੀ ਜਾਣਕਾਰੀ ਲਈ ਵਿਦਿਆਰਥੀਆਂ ਲਈ ਵਿਸ਼ੇਸ਼ ਵਿੱਦਿਅਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਮੈਡਮ ਸ਼੍ਰੇਆ ਪਲਤਾ ਦੀ ਅਗਵਾਈ ਹੇਠ ਪ੍ਰਿੰਸੀਪਲ ਮੈਡਮ ਸਾਕਸ਼ੀ ਗੁਲੇਰੀਆ, ਸ਼੍ਰੀਮਤੀ ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਸਮੂਹ ਅਧਿਆਪਕਾਂ ਦੀ ਰਹਿਨੁਮਾਈ ਵਿਚ ਬੱਚਿਆਂ ਨੂੰ ਫਾਰਮ ਹਾਊਸ (ਖੇਤਾਂ) ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਤਾਜ਼ੀਆਂ ਅਤੇ ਮੌਸਮੀ ਸਬਜ਼ੀਆਂ ਬਾਰੇ ਜਾਣਕਾਰੀ, ਉਨ੍ਹਾਂ ਦੀ ਪਹਿਚਾਣ, ਪੌਸ਼ਟਿਕ ਤੱਤਾਂ ਦੀ ਸਿਹਤਮੰਦ ਜੀਵਨ ਵਿਚ ਮਹੱਤਤਾ ਬਾਰੇ ਵੀ ਸਮਝਾਇਆ ਗਿਆ।

ਅਜੀਤ ਡੈਸਕ 14-11-2026
ਅਜੀਤਵਾਲ, 13 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਖੇਤਾਂ ਦੀ ਦੁਨੀਆਂ ਦੀ ਜਾਣਕਾਰੀ ਲਈ ਵਿਦਿਆਰਥੀਆਂ ਲਈ ਵਿਸ਼ੇਸ਼ ਵਿੱਦਿਅਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਮੈਡਮ ਸ਼੍ਰੇਆ ਪਲਤਾ ਦੀ ਅਗਵਾਈ ਹੇਠ ਪ੍ਰਿੰਸੀਪਲ ਮੈਡਮ ਸਾਕਸ਼ੀ ਗੁਲੇਰੀਆ, ਸ਼੍ਰੀਮਤੀ ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਸਮੂਹ ਅਧਿਆਪਕਾਂ ਦੀ ਰਹਿਨੁਮਾਈ ਵਿਚ ਬੱਚਿਆਂ ਨੂੰ ਫਾਰਮ ਹਾਊਸ (ਖੇਤਾਂ) ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਤਾਜ਼ੀਆਂ ਅਤੇ ਮੌਸਮੀ ਸਬਜ਼ੀਆਂ ਬਾਰੇ ਜਾਣਕਾਰੀ, ਉਨ੍ਹਾਂ ਦੀ ਪਹਿਚਾਣ, ਪੌਸ਼ਟਿਕ ਤੱਤਾਂ ਦੀ ਸਿਹਤਮੰਦ ਜੀਵਨ ਵਿਚ ਮਹੱਤਤਾ ਬਾਰੇ ਵੀ ਸਮਝਾਇਆ ਗਿਆ। ਅਧਿਆਪਕਾਂ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੁਦਰਤ, ਖੇਤੀਬਾੜੀ ਅਤੇ ਸਿਹਤਮੰਦ ਖ਼ੁਰਾਕ ਪ੍ਰਤੀ ਜਾਣਕਾਰੀ ਅਤੇ ਜਾਗਰੂਕ ਕਰਨਾ ਸੀ।
ਪਿਛਲੀ ਖ਼ਬਰ ਬਾਪੂ ਨਿਰਭੈ ਸਿੰਘ ਦੇ ਦਿਹਾਂਤ ’ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨਾਲ ਜਥੇਦਾਰ ਮਾਹਲਾ ਤੇ ਹੋਰ ਆਗੂਆਂ ਨੇ ਕੀਤਾ ਦੁ... ਅਗਲੀ ਖ਼ਬਰ ਜੀਂਦੜਾ ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।