14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਲਜੀਤ ਸਿੰਘ ਸੁਖਾਨੰਦ ਨੇ ਸੰਭਾਲੀ ਭਾਕਿਯੂ ਏਕਤਾ ਉਗਰਾਹਾਂ ਬਾਘਾ ਪੁਰਾਣਾ ਦੇ ਪ੍ਰਧਾਨ ਦੀ ਕਮਾਂਡ

ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਦਾ ਡੈਲੀਗੇਟ ਇਜਲਾਸ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਚੋਣ ਨਿਗਰਾਨ ਦੇ ਤੌਰ ਤੇ ਸ਼ਾਮਿਲ ਹੋਏ। ਬਲਾਕ ਪ੍ਰਧਾਨ ਗੁਰਦਾਸ ਸਿੰਘ ਅਤੇ ਹਰਮੇਲ ਸਿੰਘ ਘਾਲੀ ਨੇ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਕਾਰਾਂ ਬਾਰੇ ਇਜਲਾਸ ਵਿਚ ਵਿਸਥਾਰ ਪੂਰਵਕ ਚਾਨਣਾ ਪਾਇਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਚੁਣੇ ਜਾਣ ਉਪਰੰਤ ਬਲਜੀਤ ਸਿੰਘ ਸੁਖਾਨੰਦ ਆਪਣੀ ਸਮੁੱਚੀ ਜਥੇਬੰਦੀ ਨਾਲ। ਤਸਵੀਰ : ਜਗਰੂਪ ਸਿੰਘ ਮਠਾੜੂ 14-11-2026
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਦਾ ਡੈਲੀਗੇਟ ਇਜਲਾਸ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਚੋਣ ਨਿਗਰਾਨ ਦੇ ਤੌਰ ਤੇ ਸ਼ਾਮਿਲ ਹੋਏ। ਬਲਾਕ ਪ੍ਰਧਾਨ ਗੁਰਦਾਸ ਸਿੰਘ ਅਤੇ ਹਰਮੇਲ ਸਿੰਘ ਘਾਲੀ ਨੇ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਕਾਰਾਂ ਬਾਰੇ ਇਜਲਾਸ ਵਿਚ ਵਿਸਥਾਰ ਪੂਰਵਕ ਚਾਨਣਾ ਪਾਇਆ। ਡੈਲੀਗੇਟ ਇਜਲਾਸ ਦੌਰਾਨ ਪੁਰਾਣੀ ਕਮੇਟੀ ਭੰਗ ਕਰਨ ਤੋਂ ਬਾਅਦ ਦੁਬਾਰਾ ਚੋਣ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਵਲੋਂ ਕਰਵਾਈ ਗਈ ਜਿਸ ਵਿਚ ਬਾਘਾ ਪੁਰਾਣਾ ਬਲਾਕ ਦੀ ਵਾਗਡੋਰ ਬਲਜੀਤ ਸਿੰਘ ਸੁਖਾਨੰਦ ਦੇ ਹੱਥ ਦਿੰਦਿਆਂ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆਂ ਗਿਆ। ਉਨ੍ਹਾਂ ਤੋਂ ਇਲਾਵਾ ਹਰਮੇਲ ਸਿੰਘ ਘਾਲੀ ਸਮਾਲਸਰ ਸੀਨੀਅਰ ਮੀਤ ਪ੍ਰਧਾਨ, ਮੱਖਣ ਸਿੰਘ ਢਿਲਵਾਂ ਮੀਤ ਪ੍ਰਧਾਨ, ਹਰਜੀਤ ਕੌਰ ਸੁਖਾਨੰਦ ਮੀਤ ਪ੍ਰਧਾਨ, ਰਸ਼ਪਾਲ ਸਿੰਘ ਡੇਮਰੂ ਜਨਰਲ ਸਕੱਤਰ, ਹਰਭਜਨ ਸਿੰਘ ਗਿੱਲ ਘੋਲੀਆ ਕਲਾਂ ਸੰਗਠਨ ਸਕੱਤਰ, ਚੇਤ ਸਿੰਘ ਮਾਣੂੰਕੇ ਖ਼ਜ਼ਾਨਚੀ, ਸ਼ਾਮ ਸਿੰਘ ਲੰਗੇਆਣਾ ਸਲਾਹਕਾਰ, ਗੁਰਚੰਦ ਸਿੰਘ ਡੇਮਰੂ ਖ਼ੁਰਦ, ਗੁਰਜੰਟ ਸਿੰਘ ਬਾਘਾ ਪੁਰਾਣਾ, ਕਰਮਜੀਤ ਕੌਰ ਸੁਖਾਨੰਦ, ਤਾਰਾ ਸਿੰਘ ਥਰਾਜ, ਅੰਗਰੇਜ਼ ਸਿੰਘ ਕਾਲੇਕੇ, ਗੁਰਦਾਸ ਸਿੰਘ ਸੇਖਾ ਮੈਂਬਰ ਚੁਣੇ ਗਏ। ਇਸ ਮੌਕੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਥੇਬੰਦੀ ਸਾਹਮਣੇ ਬਹੁਤ ਚੁਨੌਤੀਆਂ ਹਨ ਸਮੇਂ ਦੀ ਸਰਕਾਰਾਂ ਨਿੱਤ ਨਵੇਂ ਨਵੇਂ ਕਾਨੂੰਨ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀਆਂ ਹਨ। ਉਨ੍ਹਾਂ ਪਿਛਲੇ ਦਿਨੀਂ ਪਿੰਡ ਭਾਗੀਕੇ ਵਿਖੇ ਪਰਾਲੀ ਨੂੰ ਅੱਗ ਲਾਉਣ ਸਮੇਂ ਨਿਹਾਲ ਸਿੰਘ ਵਾਲਾ ਥਾਣੇ ਦੇ ਇੰਚਾਰਜ ਵਲੋਂ ਕਿਸਾਨਾਂ ਦੀ ਕੁੱਟਮਾਰ ਦੀ ਕਾਰਵਾਈ ਦੀ ਸਖ਼ਤ ਵਿਚ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਜੇਕਰ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਮਾਤਾ ਹਰਭਜਨ ਕੌਰ ਦੇ ਸਦੀਵੀ ਵਿਛੋੜੇ ’ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।