15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਨਗਰ ਕੌਂਸਲ ਚੋਣਾਂ ਸਬੰਧੀ 15 ਵਾਰਡਾਂ ਦੇ ਉਮੀਦਵਾਰਾਂ ਨਾਲ ਮੀਟਿੰਗ

ਬਾਘਾ ਪੁਰਾਣਾ, 14 ਨਵੰਬਰ (ਟਿੰਕੂ ਕਾਠਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 15-11-2026
ਬਾਘਾ ਪੁਰਾਣਾ, 14 ਨਵੰਬਰ (ਟਿੰਕੂ ਕਾਠਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਾਘਾ ਪੁਰਾਣਾ ਵਿਖੇ ਪਹੁੰਚ ਕੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਮੂਹ 15 ਵਾਰਡਾਂ ਦੇ ਉਮੀਦਵਾਰਾਂ ਨਾਲ ਇਕ ਅਹਿਮ ਬੰਦ ਕਮਰਾ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਚੋਣ ਰਣਨੀਤੀ, ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਈ.ਟੀ.ਓ. ਨੇ ਉਮੀਦਵਾਰਾਂ ਨੂੰ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੀਆਂ ਉਮੀਦਾਂ ਅਨੁਸਾਰ ਕੰਮ ਕਰਨ ਲਈ ਕਿਹਾ। ਇਸ ਮੀਟਿੰਗ ਵਿਚ ਹਲਕਾ ਵਿਧਾਇਕ, ਸਮੂਹ ਚੇਅਰਮੈਨ ਅਤੇ ਹੋਰ ਸਥਾਨਕ ਪਾਰਟੀ ਆਗੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਘਾ ਪੁਰਾਣਾ ਤੋਂ ਭਗਤਾ ਭਾਈਕਾ ਹੁੰਦੇ ਹੋਏ ਨਥਾਣਾ ਤੱਕ ਜਾਣ ਵਾਲੀ ਮੁੱਖ ਸੜਕ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਇਸ ਸੜਕ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ| ਇਸ ਮੌਕੇ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ|
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਸਾਬਕਾ ਪ੍ਰਧਾਨ ਸੋਨੀਆ ਗੁਪਤਾ ਨੂੰ ਫਿਰ ਤੋਂ ਵਾਰਡ ਨੰਬਰ 9 ਤੋਂ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।