16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਿਆਸੀ ਸਰਗਰਮੀ ਨੂੰ ਲੈ ਕੇ ਸੰਜੀਵ ਕੋਛੜ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਅਹਿਮ ਮੁਲਾਕਾਤ

ਫ਼ਤਿਹਗੜ੍ਹ ਪੰਜਤੂਰ, 15 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੰਜੀਵ ਕੋਛੜ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਧਰਮਕੋਟ ਵਿਧਾਨ ਸਭਾ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਤੇ ਇਲਾਕੇ ਵਿਚ ਚੱਲ ਰਹੀਆਂ ਸਿਆਸੀ ਸਰਗਰਮੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਹਲਕਾ ਧਰਮਕੋਟ ਦੇ ਕਾਂਗਰਸੀ ਆਗੂ ਸੰਜੀਵ ਕੋਛੜ ਪ੍ਰਧਾਨ ਪਰਗਟ ਸਿੰਘ ਨਾਲ ਗੱਲਬਾਤ ਕਰਨ ਸਮੇਂ। ਤਸਵੀਰ : ਪੋਪਲੀ 16-11-2026
ਫ਼ਤਿਹਗੜ੍ਹ ਪੰਜਤੂਰ, 15 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੰਜੀਵ ਕੋਛੜ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਧਰਮਕੋਟ ਵਿਧਾਨ ਸਭਾ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਤੇ ਇਲਾਕੇ ਵਿਚ ਚੱਲ ਰਹੀਆਂ ਸਿਆਸੀ ਸਰਗਰਮੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੁਲਾਕਾਤ ਨੂੰ ਧਰਮਕੋਟ ਹਲਕੇ ਦੀ ਸਿਆਸੀ ਸਥਿਤੀ ਦੇ ਸੰਦਰਭ ‘ਚ ਅਹਿਮ ਮੰਨਿਆਂ ਜਾ ਰਿਹਾ ਹੈ। ਗੱਲਬਾਤ ਦੌਰਾਨ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨਾਤਮਿਕ ਗਤੀਵਿਧੀਆਂ, ਪਾਰਟੀ ਵਰਕਰਾਂ ਦੀ ਸਰਗਰਮੀ ਤੇ ਸਥਾਨਕ ਪੱਧਰ ‘ਤੇ ਬਣੇ ਸਿਆਸੀ ਮਾਹੌਲ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਜੀਵ ਕੋਛੜ ਨੇ ਪ੍ਰਧਾਨ ਪ੍ਰਗਟ ਸਿੰਘ ਨੂੰ ਹਲਕੇ ਦੀ ਜ਼ਮੀਨੀ ਹਕੀਕਤ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਲਾਕੇ ਵਿਚ ਵੱਖ-ਵੱਖ ਸਿਆਸੀ ਮਸਲਿਆਂ ਨੂੰ ਲੈ ਕੇ ਲੋਕਾਂ ਵਿਚ ਕਿਸ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ ਅਤੇ ਸਥਾਨਕ ਪੱਧਰ ‘ਤੇ ਪਾਰਟੀ ਦੀਆਂ ਸਰਗਰਮੀਆਂ ਕਿਸ ਤਰ੍ਹਾਂ ਅੱਗੇ ਵਧ ਰਹੀਆਂ ਹਨ। ਇਸ ਮੌਕੇ ਧਰਮਕੋਟ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਨੂੰ ਸੂਬਾ ਪੱਧਰ ‘ਤੇ ਪਾਰਟੀ ਦੀ ਰਣਨੀਤੀ ਅਤੇ ਸੰਗਠਨਾਤਮਕ ਕਾਰਜਪ੍ਰਣਾਲੀ ਨਾਲ ਜੋੜ ਕੇ ਦੇਖਣ ਦੀ ਲੋੜ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਸੰਜੀਵ ਕੋਛੜ ਨੇ ਹਲਕੇ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਵਰਕਰਾਂ ਅਤੇ ਆਗੂਆਂ ਦੀਆਂ ਸਰਗਰਮੀਆਂ ਦਾ ਪੱਖ ਵੀ ਰੱਖਿਆ।
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਚੰਨੀ ਸਾਹਿਬ ਧਰਮਕੋਟ ਆਉਣ , ਪਰ ਹਲਕੇ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।