16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੰਤ ਆਸ਼ਰਮ ਲੋਪੋਂ ਵਿਖੇ ਸਾਲਾਨਾ ਬਰਸੀ ਸਮਾਗਮ ਸੰਬੰਧੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼

ਨਿਹਾਲ ਸਿੰਘ ਵਾਲਾ, 16 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21ਵੀਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬਦੀ ਬਾਣੀ ਦੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ 18 ਨਵੰਬਰ ਨੂੰ ਪਾਏ ਜਾਣਗੇ।

ਅਜੀਤ ਡੈਸਕ 17-11-2026
ਨਿਹਾਲ ਸਿੰਘ ਵਾਲਾ, 16 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21ਵੀਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬਦੀ ਬਾਣੀ ਦੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ 18 ਨਵੰਬਰ ਨੂੰ ਪਾਏ ਜਾਣਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸੰਗਤਾਂ ਦੇ ਸਨਮੁੱਖ ਹੋ ਰਹੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜੋਰਾ ਸਿੰਘ ਦੀ 21ਵੀਂ ਬਰਸੀ ਸਮਾਗਮਾਂ ‘ਚ ਵੱਡੀ ਤਾਦਾਦ ‘ਚ ਪਹੁੰਚਣ। ਇਸ ਮੌਕੇ ਪਾਲ ਸਿੰਘ, ਕਰਨੈਲ ਸਿੰਘ, ਜਸਵੀਰ ਸਿੰ ਘ, ਬਿੱਕਰ ਸਿੰਘ, ਮੱਘਰ ਸਿੰਘ, ਹਰਨੂਰ ਸਿੰਘ, ਹਰਸ਼ਦੀਪ ਸਿੰਘ, ਬਲਵਿੰਦਰ ਸਿੰਘ, ਸੂਖਮਦੀਪ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਤਨਵੀਰ ਸਿੰਘ, ਲਛਮਣ ਸਿੰਘ, ਸੇਖ਼ਦੌਲਤ ਅਤੇ ਬੁੱਟਰ ਨਗਰ ਦੀਆਂ ਸੰਗਤਾਂ ਵਲੋਂ ਅਖੰਡ ਪਾਠਾਂ ਦੀਆਂ ਲੜੀਆਂ ‘ਚ ਸੇਵਾਵਾਂ ਨਿਭਾਈਆਂ ਗਈਆਂ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਨੂੰ ਸਮਰਪਿਤ ਕੋਟ ਈਸੇ ਖਾਂ ਵਿਖੇ ਸਮਾਗਮ 20 ਨੂੰ-ਡਾ. ਜੱਗਾ ਸਿੰਘ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਵਫ਼ਦ ਨੇ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।