ਅੱਜ ਤੋਂ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਬਲਾਕ ਪ੍ਰਧਾਨ ਲੰਗੇਆਣਾ
ਬਾਘਾ ਪੁਰਾਣਾ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਸਰਬਜੀਤ ਕੌਰ ਲੰਗੇਆਣਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਵਲੋਂ ਸਾਢੇ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਬਾਘਾ ਪੁਰਾਣਾ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਸਰਬਜੀਤ ਕੌਰ ਲੰਗੇਆਣਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਵਲੋਂ ਸਾਢੇ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ ਗਿਆ। ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਹੋਇਆ ਹੈ। ਬਲਾਕ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਆਉਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣਾ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਇਸ ਨਾਲ ਰਾਸ਼ਨ ਦੀ ਗੁਣਵੱਤਾ, ਮਾਵਾਂ ਅਤੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪਿਛਲੇ ਪੰਜ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਵਿਚ ਰਾਸ਼ਨ ਦੇ ਨਾਂਅ ’ਤੇ ਮਾੜੀ ਗੁਣਵੱਤਾ ਵਾਲਾ ਸਾਮਾਨ ਭੇਜਿਆ ਜਾ ਰਿਹਾ ਹੈ ਜਦੋਂ ਕਿ ਇਸ ਮਾਮਲੇ ਵਿਚ ਕਰੋੜਾਂ ਰੁਪਏ ਖਰਚ ਹੋ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ 17 ਨਵੰਬਰ ਤੋਂ 6 ਦਸੰਬਰ ਤੱਕ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸੰਘਰਸ਼ ਵਿਚ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਬਲਾਕ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ ਤੇ ਜਾਇਜ਼ ਮੰਗਾਂ ਮੰਨੀਆਂ ਜਾਣ। ਜੇਕਰ ਸਰਕਾਰ ਨੇ ਫਿਰ ਵੀ ਕੋਈ ਸੁਣਵਾਈ ਨਾ ਕੀਤੀ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵਲੋਂ ਸੰਘਰਸ਼ ਦਾ ਅਗਲਾ ਪ੍ਰੋਗਰਾਮ ਐਲਾਨ ਕੀਤਾ ਜਾਵੇਗਾ|