16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ-ਔਲਖ, ਸ਼ਾਹ

ਕਿਸ਼ਨਪੁਰਾ ਕਲਾਂ, 16 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸੂਬੇ ਅੰਦਰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਸੱਤਾ ਵਿਚ ਵਾਪਸੀ ਕਰੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਕਿਸ਼ਨਪੁਰਾ ਕਲਾਂ ਦੇ ਵਾਰਡ ਨੰਬਰ 8 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਅਤੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਦੇ ਪੁੱਤਰ ਤੇ ਪਾਰਟੀ ਪ੍ਰਧਾਨ ਜਸਵੀਰ ਸਿੰਘ ਸ਼ਾਹ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 17-11-2026
ਕਿਸ਼ਨਪੁਰਾ ਕਲਾਂ, 16 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸੂਬੇ ਅੰਦਰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਸੱਤਾ ਵਿਚ ਵਾਪਸੀ ਕਰੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਕਿਸ਼ਨਪੁਰਾ ਕਲਾਂ ਦੇ ਵਾਰਡ ਨੰਬਰ 8 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਅਤੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਦੇ ਪੁੱਤਰ ਤੇ ਪਾਰਟੀ ਪ੍ਰਧਾਨ ਜਸਵੀਰ ਸਿੰਘ ਸ਼ਾਹ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਲਗਾਤਾਰ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕਾਂ ਦਾ ਵਿਸ਼ਵਾਸ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਧ ਰਿਹਾ ਹੈ। ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਅਤੇ ਪ੍ਰਧਾਨ ਜਸਵੀਰ ਸਿੰਘ ਸ਼ਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਵਿਰਾਸਤ, ਸਭਿਆਚਾਰ ਅਤੇ ਲੋਕਾਂ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਆਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ ਅਤੇ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੇਗੀ। ਇਸ ਮੌਕੇ ਸੁਖਵਿੰਦਰ ਸਿੰਘ ਕਾਲੂ, ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਅਮਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਲਸਰ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਦੀ ਹੋਈ ਪੰਜਾਬ ਪੱਧਰ ਲਈ ਚੋਣ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦਾ ਡੈਲੀਗੇਟ ਇਜਲਾਸ ਅੱਜ-ਬਲੌਰ ਸਿੰਘ ਘੱਲ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।