ਸੀਨੀਅਰ ਪੱਤਰਕਾਰ ਸੁਰਿੰਦਰਪਾਲ ਸਿੰਘ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
ਨਿਹਾਲ ਸਿੰਘ ਵਾਲਾ, 16 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਪ੍ਰਾਪਤ ਕਰਨ ਲਈ ਵੱਖ-ਵੱਖ ਪ੍ਰੋਗਰਾਮਾਂ ਤਹਿਤ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਵੋਟਰਾਂ ਤੱਕ ਪਹੁੰਚ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਅਰੰਭ ਕੀਤੀ ਜਵਾਨੀ ਸੰਭਾਲ ਸਾਈਕਲ ਯਾਤਰਾ ਲੈ ਕੇ ਨਿਹਾਲ ਸਿੰਘ ਵਾਲਾ ਪੁੱਜੇ।
ਸ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਪ੍ਰਧਾਨ ਜਗਦੀਪ ਸਿੰਘ ਗਟਰਾ ਧਾਲੀਵਾਲ ਤੇ ਹੋਰ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ
17-11-2026
ਨਿਹਾਲ ਸਿੰਘ ਵਾਲਾ, 16 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਪ੍ਰਾਪਤ ਕਰਨ ਲਈ ਵੱਖ-ਵੱਖ ਪ੍ਰੋਗਰਾਮਾਂ ਤਹਿਤ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਵੋਟਰਾਂ ਤੱਕ ਪਹੁੰਚ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਅਰੰਭ ਕੀਤੀ ਜਵਾਨੀ ਸੰਭਾਲ ਸਾਈਕਲ ਯਾਤਰਾ ਲੈ ਕੇ ਨਿਹਾਲ ਸਿੰਘ ਵਾਲਾ ਪੁੱਜੇ। ਇਸ ਮੌਕੇ ਨਿਹਾਲ ਸਿੰਘ ਵਾਲਾ ਵਿਖੇ ਪੁੱਜਣ ‘ਤੇ ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਅਤੇ ਪ੍ਰਧਾਨ ਜਗਦੀਪ ਸਿੰਘ ਗਟਰਾ ਧਾਲੀਵਾਲ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ‘ਚ 2027 ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਨਸ਼ੇ ਅਤੇ ਗੈਂਗਸਟਰਵਾਦ ਦੀ ਜੜ੍ਹ ਖ਼ਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਸਿਰਫ਼ ਤਿੰਨ ਮਹੀਨਿਆਂ ‘ਚ ਪੰਜਾਬ ‘ਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ ਪਰ ਅੱਜ ਪੰਜਾਬ ਦੇ ਹਰ ਪਿੰਡ ਹਰ ਕਸਬੇ ਦੀ ਗਲੀ ਮੋੜ ‘ਤੇ ਨਸ਼ਾ ਟਾਫ਼ੀਆਂ ਦੀ ਤਰ੍ਹਾਂ ਵੰਡਿਆਂ ਜਾ ਰਿਹਾ ਹੈ ਅਤੇ ਇਸ ਨੂੰ ਇਕ ਬਿਜ਼ਨਸ ਦੇ ਰੂਪ ‘ਚ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਚਲਾਇਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਰਾਜ ਦੌਰਾਨ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਲਗਭਗ ਤਿੰਨ ਮਹੀਨੇ ਦਾ ਕਾਰਜਭਾਗ ਸੰਭਾਲਿਆ ਸੀ ਤਾਂ ਕੁਝ ਅਜਿਹੇ ਫ਼ੈਸਲੇ ਲੋਕ ਹਿਤਾਂ ‘ਚ ਲਏ ਗਏ ਸਨ ਜਿਨ੍ਹਾਂ ਨੂੰ ਅੱਜ ਵੀ ਯਾਦ ਕਰਕੇ ਪੰਜਾਬ ਦੇ ਲੋਕ ਕਹਿ ਰਹੇ ਹਨ ਕਿ ਘਰ-ਘਰ ਚੱਲੀ ਇਕੋ ਗੱਲ ਪੰਜਾਬ ਦੇ ਮਸਲੇ ਕਰਦਾ ਚੰਨੀ ਹੱਲ। ਇਸ ਮੌਕੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਤਕੜੇ ਹੋ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਬਾਕੀ ਜ਼ਿੰਮੇਵਾਰੀ ਕਾਂਗਰਸ ਦੀ ਸਰਕਾਰ ਬਣਨ ‘ਤੇ ਉਨ੍ਹਾਂ ਦੀ ਹੋਵੇਗੀ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਦਰਸ਼ਨ ਸਿੰਘ ਬਰਾੜ, ਸੀਨੀਅਰ ਆਗੂ ਸੱਘੜ ਸਿੰਘ ਸੈਦੋਕੇ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਪ੍ਰਧਾਨ ਜਗਜੀਪ ਸਿੰਘ ਗਟਰਾ, ਸਰਪੰਚ ਪਰਮਜੀਤ ਸਿੰਘ ਨੰਗਲ, ਸਾਬਕਾ ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ, ਪ੍ਰਧਾਨ ਰੁਪਿੰਦਰ ਸਿੰਘ ਦੀਨਾਂ, ਸਾਬਕਾ ਵਾਈਸ ਚੇਅਰਮੈਨ ਸੇਵਕ ਸਿੰਘ ਸੈਦੋਕੇ ਆਦਿ ਨੇ ਵੀ ਸੰਬੋਧਨ ਕਰਦਿਆਂ 2027 ‘ਚ ਕਾਂਗਰਸ ਪਾਰਟੀ ਦੀ ਸੂਬੇ ਅੰਦਰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਤਾਂ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੇ ਨਾਲ ਨਾਲ ਨਸ਼ੇ ਦੀ ਬੁਰੀ ਅਲਾਮਤ ਦੀ ਜੜ੍ਹ ਨੂੰ ਪੰਜਾਬ ਨੂੰ ਪੰਜਾਬ ‘ਚੋਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਪ੍ਰਧਾਨ ਜਗਦੀਪ ਸਿੰਘ ਗਟਰਾ ਅਤੇ ਸੀਨੀਅਰ ਆਗੂਆਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸ਼ੇਸ਼ ਸਨਮਾਨ ਕੀਤਾ । ਇਸ ਮੌਕੇ ਸਾਬਕਾ ਸਰਪੰਚ ਮੋਹਰ ਸਿੰਘ ਮਾਣੂੰਕੇ, ਵਿਜੇ ਜੋਸ਼ੀ ਰੌਂਤਾ, ਸੈਕਟਰੀ ਜਗਪਾਲ ਸਿੰਘ ਰਣਸੀਂਹ, ਪੱਪੂ ਜੋਸ਼ੀ ਹਿੰਮਤਪੁਰਾ, ਗੁਲਸ਼ਨ ਗਰਗ ਗੋਗੀ, ਸਾਬਕਾ ਪ੍ਰਧਾਨ ਰੂਪ ਲਾਲ ਮਿੱਤਲ, ਐਮ. ਸੀ. ਰਮੇਸ਼ ਗਰਗ ਕਾਲੂ ਰਾਮ, ਸਤਿੰਦਰਜੀਤ ਸਿੰਘ ਬਬਲਾ ਦੀਨਾ, ਹਰਫੂਲ ਸਿੰਘ ਮਾਣੂੰਕੇ, ਜਗਰੂਪ ਸਿੰਘ ਸੈਦੋਕੇ, ਰਾਜਾ ਸੈਦੋਕੇ, ਡਾ. ਦਵਿੰਦਰ ਸਿੰਘ ਗਿੱਲ, ਮੈਨੇਜਰ ਜਗਜੀਤ ਸਿੰਘ ਮਾਣੂੰਕੇ, ਪ੍ਰਵੀਨ ਕੁਮਾਰ ਡੋਡ, ਪ੍ਰਵੀਨ ਬਾਂਸਲ, ਸਾਬਕਾ ਪੰਚ ਵਿਜੇ ਕੁਮਾਰ ਗਰਗ, ਕਮਲ ਗਰਗ ਦੀਪੀ ਕੈਨੇਡਾ, ਸਾਬਕਾ ਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਕੁਲਦੀਪ ਸਿੰਘ ਭੱਟੀ, ਪ੍ਰਿੰਸ ਗਰਗ, ਜਤਿਨ ਸਿੰਗਲਾ, ਸੁਖਵਿੰਦਰ ਸਿੰਘ ਸੁੱਖੀ, ਆਸ਼ੂ ਗਰਗ, ਗੋਰਾ ਗਾਜੀਆਣਾ, ਮੁਨੀਮ ਵਿੱਕੀ, ਨੌਜਵਾਨ ਆਗੂ ਮਨਿੰਦਰਜੀਤ ਸਿੰਘ ਸਾਹੋਕੇ, ਸਵਰਨਜੀਤ ਸ਼ਰਮਾ ਰੌਂਤਾ, ਯਾਦਵਿੰਦਰ ਸਿੰਘ ਮਧੇਕੇ, ਅਮਨ ਬਾਂਸਲ, ਜੱਸਾ ਰਣਸੀਂਹ, ਰਜੇਸ਼ ਜੈਨ, ਜਗਤਾਰ ਸਿੰਘ ਸੈਦੋਕੇ, ਪ੍ਰਧਾਨ ਹਿੰਦਰੀ ਪੱਤੋ, ਐਮ.ਸੀ. ਪਾਲਾ ਸਿੰਘ, ਪੀ.ਏ. ਰਜਿੰਦਰ ਸਿੰਘ ਸੋਢੀ, ਇੰਦਰਜੀਤ ਮਿੱਤਲ, ਕੌਸ਼ਲ ਸ਼ਰਮਾ, ਦਰਸ਼ਨ ਕੁਮਾਰ ਭੋਡੀ, ਹਰਦੀਪ ਰਾਮਾ ਆਦਿ ਹੋਰ ਹਾਜ਼ਰ ਸਨ।