18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅਹਿਮ ਮੁਲਾਕਾਤ ਦੌਰਾਨ ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਵੰਤ ਸਿੰਘ ਮਲੂਕਾ| ਕਾਂਗਰਸੀ ਆਗੂ ਕੁਲਵੰਤ ਸਿੰਘ ਮਲੂਕਾ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਸਮਾਧ ਭਾਈ, 17 ਨਵੰਬਰ (ਜਗਰੂਪ ਸਿੰਘ ਸਰੋਆ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਕੁਲਵੰਤ ਸਿੰਘ ਮਲੂਕਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਕ ਮਾਮਲਿਆਂ ਅਤੇ ਆਗਾਮੀ ਰਣਨੀਤੀਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 18-11-2026
ਸਮਾਧ ਭਾਈ, 17 ਨਵੰਬਰ (ਜਗਰੂਪ ਸਿੰਘ ਸਰੋਆ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਕੁਲਵੰਤ ਸਿੰਘ ਮਲੂਕਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਕ ਮਾਮਲਿਆਂ ਅਤੇ ਆਗਾਮੀ ਰਣਨੀਤੀਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਸ਼ਲਦੀਪ ਸਿੰਘ ਢਿੱਲੋਂ (ਕਿੱਕੀ ਢਿੱਲੋਂ) ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁਲਾਕਾਤ ਦੌਰਾਨ ਆਗੂਆਂ ਵਲੋਂ ਪੰਜਾਬ ਦੇ ਭਖਦੇ ਮੁੱਦਿਆਂ, ਕਿਸਾਨੀ ਮਸਲਿਆਂ, ਸੂਬੇ ਦੀ ਆਰਥਿਕ ਸਥਿਤੀ ਅਤੇ ਹਲਕਾ ਬਾਘਾ ਪੁਰਾਣਾ ’ਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਪੰਜਾਬ ਇਸ ਸਮੇਂ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਇਕਜੁਟ ਹੋ ਕੇ ਲੋਕਾਂ ’ਚ ਵਿਚਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਮਲੂਕਾ ਵਰਗੇ ਮਿਹਨਤੀ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਲਗਾਤਾਰ ਕਾਰਜਸ਼ੀਲ ਹਨ ਜੋ ਕਿ ਪਾਰਟੀ ਦੀ ਮਜ਼ਬੂਤੀ ਲਈ ਇਕ ਚੰਗਾ ਸੰਕੇਤ ਹੈ। ਮੁਲਾਕਾਤ ਉਪਰੰਤ ਕੁਲਵੰਤ ਸਿੰਘ ਮਲੂਕਾ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਕਿੱਕੀ ਢਿੱਲੋਂ ਨਾਲ ਹੋਈ ਇਹ ਬੈਠਕ ਬਹੁਤ ਹੀ ਸਾਰਥਿਕ ਰਹੀ।
ਪਿਛਲੀ ਖ਼ਬਰ ਮਾਤਾ ਰਣਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਦਾਨੀ ਸੱਜਣਾਂ ਵਲੋਂ ਗੁਰੂ ਘਰ ਨੂੰ ਟਰੈਕਟਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।