18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ ’ਚ ਰੋਜ਼ਾਨਾ ਪਹੁੰਚ ਰਹੇ ਹਜ਼ਾਰਾਂ ਮੁਲਾਜ਼ਮ-ਕਿਸ਼ਨਪੁਰਾ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸਾਂਝੀ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨਾਲ ਲੜੀ ਜਾ ਰਹੀ ਆਰ ਪਾਰ ਦੀ ਸੰਘਰਸ਼ੀ ਲੜਾਈ ਵਜੋਂ ਪੰਜਾਬ ਸਰਕਾਰ ਦੀ ਸਿਆਸੀ ਰਾਜਧਾਨੀ ਸੰਗਰੂਰ ਵਿਖੇ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ’ਚ ਰੋਜ਼ਾਨਾ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਪਹੁੰਚ ਰਹੇ ਹਨ ਅਤੇ ਸਰਕਾਰ ਦਾ ਪਿੱਟ ਸਿਆਪਾ ਕਰ ਵਿੱਤ ਮੰਤਰੀ ਪੰਜਾਬ ਅਤੇ ਵਿਧਾਇਕ ਸੰਗਰੂਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਦਿੰਦਿਆਂ ਬੀ.

ਮੋਗਾ ਵਿਖੇ ਬੀ.ਐੱਡ. ਅਧਿਆਪਕ ਫ਼ਰੰਟ ਦੇ ਆਗੂ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਤੇ ਹੋਰ ਆਗੂ ਸੰਗਰੂਰ ਵਿਖੇ ਚਲਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪੱਕੇ ਮੋਰਚੇ ਸੰਬੰਧੀ ਜਾਣਕਾਰੀ ਦਿੰਦੇ ਹੋਏ । ਤਸਵੀਰ: ਹਰਜੀਤ ਸਿੰਘ 18-11-2026
ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸਾਂਝੀ ਤਾਲਮੇਲ ਕਮੇਟੀ ਦੇ ਝੰਡੇ ਹੇਠ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨਾਲ ਲੜੀ ਜਾ ਰਹੀ ਆਰ ਪਾਰ ਦੀ ਸੰਘਰਸ਼ੀ ਲੜਾਈ ਵਜੋਂ ਪੰਜਾਬ ਸਰਕਾਰ ਦੀ ਸਿਆਸੀ ਰਾਜਧਾਨੀ ਸੰਗਰੂਰ ਵਿਖੇ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ’ਚ ਰੋਜ਼ਾਨਾ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਪਹੁੰਚ ਰਹੇ ਹਨ ਅਤੇ ਸਰਕਾਰ ਦਾ ਪਿੱਟ ਸਿਆਪਾ ਕਰ ਵਿੱਤ ਮੰਤਰੀ ਪੰਜਾਬ ਅਤੇ ਵਿਧਾਇਕ ਸੰਗਰੂਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਦਿੰਦਿਆਂ ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਦੇ ਪ੍ਰਧਾਨ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਮੁਲਾਜ਼ਮ ਵਰਗ ਦੀਆਂ ਅਹਿਮ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੰਦ ਕੀਤੇ ਭੱਤਿਆਂ ਦੀ ਬਹਾਲੀ, ਏ.ਸੀ. ਕੇਸ ਦੀ ਬਹਾਲੀ, ਮਿਡ-ਡੇ-ਮੀਲ, ਆਸ਼ਾ ਵਰਕਰਾਂ ‘ਤੇ ਘੱਟੋ ਘੱਟ ਉਜ਼ਰਤਾਂ ਲਾਗੂ ਕਰਾਉਣ, ਕੋਰਟ ਦੇ ਡੀ.ਏ. ਸਬੰਧੀ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਸਾਂਝੀ ਸਾਂਝੀ ਤਾਲਮੇਲ ਕਮੇਟੀ ਵਲੋਂ ਪਿਛਲੇ 6 ਮਹੀਨਿਆਂ ਤੋਂ ਪੰਜਾਬ ਸਰਕਾਰ ਨਾਲ ਆਰ ਪਾਰ ਦਾ ਸੰਘਰਸ਼ ਲੜਿਆ ਜਾ ਰਹਿਆ ਹੈ, ਪਰ ਮੁੱਖ ਮੰਤਰੀ ਪੰਜਾਬ ਵਲੋਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਨਾ ਕਰਕੇ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲੇ ਕੀਤਾ ਜਾ ਰਿਹਾ ਹੈ । ਇਸ ਮੌਕੇ ਕਿਸ਼ਨਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਨੂੰ ਵੀ ਲੱਖਾਂ ਦੀ ਗਿਣਤੀ ਵਿਚ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਤੇਜਿੰਦਰ ਸਿੰਘ ਮੁਹਾਲੀ ਜਨਰਲ ਸਕੱਤਰ, ਦਪਿੰਦਰ ਸਿੰਘ ਢਿੱਲੋਂ ਫ਼ਾਜ਼ਿਲਕਾ, ਸੁਖਦਰਸ਼ਨ ਸਿੰਘ ਬਠਿੰਡਾ, ਸਰਤਾਜ ਸਿੰਘ ਚੀਮਾ ਕਪੂਰਥਲਾ, ਤਲਵਿੰਦਰ ਸਿੰਘ ਬੁੱਟਰ ਅੰਮ੍ਰਿਤਸਰ, ਪਰਮਜੀਤ ਸਿੰਘ ਫ਼ਿਰੋਜ਼ਪੁਰ, ਪਰਮਜੀਤ ਦੁੱਗਲ ਲੁਧਿਆਣਾ, ਰਵਿੰਦਰ ਸਿੰਘ ਜਲੰਧਰ, ਕਮਲਜੀਤ ਸਿੰਘ ਜਲੰਧਰ, ਰਵਿੰਦਰ ਸਿੰਘ ਲੁਧਿਆਣਾ, ਗੁਰਮੀਤ ਸਿੰਘ ਮੋਗਾ, ਰਾਜਕੁਮਾਰ ਟੋਨੀ, ਕੇਵਲ ਸਿੰਘ ਮੁਕਤਸਰ, ਅਮਰਜੀਤ ਸਿੰਘ ਰੋਪੜ, ਬਿਕਰਮਜੀਤ ਸਿੰਘ ਬੱਲ ਅੰਮ੍ਰਿਤਸਰ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਬਾਲ ਦਿਵਸ ਮੌਕੇ ਪੰਡਤ ਜਵਾਹਰ ਲਾਲ ਨਹਿਰੂ ਨੂੰ ਕੀਤਾ ਯਾਦ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਸਰੀ ਦੇ ਕਵੀ ਦਰਬਾਰ ’ਚ ਜਸਵੀਰ ਭਲੂਰੀਆ ਦੀ ਪੁਸਤਕ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।