ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੱਖੇ ਗਏ ਦਰਜਾ ਚਾਰ ਕਰਮਚਾਰੀ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਵਲੋਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 2023 ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਦਰਜਾ ਚਾਰ ਕਰਮਚਾਰੀ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀ ਭਰਤੀ ਕੀਤੀ ਗਈ ਸੀ।
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੱਖੇ ਗਏ ਦਰਜਾ ਚਾਰ ਕਰਮਚਾਰੀ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਵਲੋਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 2023 ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਦਰਜਾ ਚਾਰ ਕਰਮਚਾਰੀ, ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀ ਭਰਤੀ ਕੀਤੀ ਗਈ ਸੀ। ਐਸ.ਐਮ.ਸੀ. ਕਮੇਟੀਆਂ ਦੁਆਰਾ ਸਕੂਲਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਸਕੂਲਾਂ ਵਿਚ ਸਰਕਾਰ ਵਲੋਂ ਜੋ ਪ੍ਰੋਜੈਕਟ ਲਗਾਏ ਗਏ ਹਨ ਅਤੇ ਹੋਰ ਕੀਮਤੀ ਸਮਾਨ ਦੀ ਸਾਂਭ-ਸੰਭਾਲ ਲਈ ਇਹ ਭਰਤੀ ਕੀਤੀ ਗਈ ਸੀ ਤੇ ਸਾਥੀਆਂ ਵਲੋਂ ਵੀ ਰਾਤਾਂ ਨੂੰ ਜਾਗ ਕੇ ਪੂਰੀ ਡਿਊਟੀ ਦਿੱਤੀ ਜਾਂਦੀ ਹੈ, ਪਰ ਸਰਕਾਰ ਵਲੋਂ ਬਹੁਤ ਘੱਟ ਤਨਖ਼ਾਹ ਦਿੱਤੀ ਜਾਂਦੀ ਹੈ, ਜੋ ਕਿ ਪ੍ਰਤੀ ਸਫ਼ਾਈ ਸੇਵਕ ਦੀ 3000 ਰੁਪਏ ਅਤੇ ਚੌਕੀਦਾਰਾਂ ਦੀ 5000 ਰੁਪਏ ਪ੍ਰਤੀ ਮਹੀਨਾ ਹੈ। ਇੰਨੀ ਮਹਿੰਗਾਈ ਦੇ ਸਮੇਂ ਵਿਚ ਇੰਨੀ ਘੱਟ ਤਨਖ਼ਾਹ ਨਾਲ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਇਸ ਕਰ ਕੇ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਾਡੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਜਿਹੜੇ ਮੁਲਾਜ਼ਮ 10 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਪੱਕੇ ਸਕੇਲਾਂ ‘ਤੇ ਰੈਗੂਲਰ ਕੀਤਾ ਜਾਵੇ। ਜੇਕਰ ਸਰਕਾਰ ਵਲੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ‘ਤੇ ਧਰਨਾ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਸਿੱਧੂ, ਹਰਦੀਪ ਸਿੰਘ ਮੋਗਾ, ਬੀਬੀ ਜਸਵੀਰ ਕੌਰ ਬਠਿੰਡਾ, ਬੀਬੀ ਕਵਿਤਾ ਰਾਣੀ ਬਰਨਾਲਾ, ਹਰਦੀਪ ਸਿੰਘ ਫ਼ਰੀਦਕੋਟ, ਅੰਗਰੇਜ਼ ਸਿੰਘ, ਬਲਦੇਵ ਸਿੰਘ, ਅੰਮ੍ਰਿਤ ਸਿੰਘ, ਸੋਨਾ ਸਿੰਘ ਪਰਮਾਨੰਦ ਤੇ ਸਮੁੱਚੇ ਮੈਂਬਰ ਹਾਜ਼ਰ ਸਨ।