18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਦਾ ਕੰਮ ਜਾਰੀ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.

ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (ਫ਼ਸਟ ਲੈਵਲ ਚੈਕਿੰਗ) ਦਾ ਕੰਮ 12 ਨਵੰਬਰ 2026 ਤੋਂ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਅਹਿਮ ਪ੍ਰਕਿਰਿਆ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐਲ.) ਦੇ ਅਧਿਕਾਰਤ ਅਤੇ ਤਕਨੀਕੀ ਤੌਰ ‘ਤੇ ਮਾਹਿਰ ਇੰਜੀਨੀਅਰਾਂ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮੁੱਖ ਮੰਤਵ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਦੀ ਬਾਰੀਕੀ ਨਾਲ ਜਾਂਚ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਵੋਟਿੰਗ ਦੌਰਾਨ ਕਿਸੇ ਵੀ ਕਿਸਮ ਦੀ ਤਕਨੀਕੀ ਸਮੱਸਿਆ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣਾ ਚੋਣ ਕਮਿਸ਼ਨ ਦੀ ਮੁੱਖ ਤਰਜੀਹ ਹੈ। ਇਸੇ ਉਦੇਸ਼ ਤਹਿਤ ਪਹਿਲੇ ਪੱਧਰ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨਿਰਧਾਰਿਤ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਉਹ ਖ਼ੁਦ ਜਾਂਚ ਦੀ ਕਾਰਵਾਈ ਦੇਖ ਸਕਣ ਅਤੇ ਇਸ ਦੇ ਗਵਾਹ ਬਣ ਸਕਣ। ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਨੁਮਾਇੰਦੇ ਨਾਮਜ਼ਦ ਕਰਨ ਅਤੇ ਉਨ੍ਹਾਂ ਨੂੰ ਇਸ ਜਾਂਚ ਪ੍ਰਕਿਰਿਆ ਵਿਚ ਭਾਗ ਲੈਣ ਲਈ ਭੇਜਣ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੋਗਾ ਹਲਕੇ ’ਚ ਬਲਾਕ ਅਤੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।