ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੋਗਾ ਹਲਕੇ
’ਚ ਬਲਾਕ ਅਤੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੋਗਾ ਵਿਧਾਨ ਸਭਾ ਹਲਕੇ ਵਿਚ ਚੋਣਾਂ ਦੇ ਮੱਦੇਨਜ਼ਰ ਪਿੰਡ ਪੱਧਰ ‘ਤੇ ਚੋਣ ਪ੍ਰਚਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਬਲਾਕ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੋਗਾ ਵਿਧਾਨ ਸਭਾ ਹਲਕੇ ਵਿਚ ਚੋਣਾਂ ਦੇ ਮੱਦੇਨਜ਼ਰ ਪਿੰਡ ਪੱਧਰ ‘ਤੇ ਚੋਣ ਪ੍ਰਚਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਬਲਾਕ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀਆਂ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਹੋਣ ਦੇ ਮੱਦੇਨਜ਼ਰ ਉਨ੍ਹਾਂ ਦੀ ਮਾਤਾ ਸਵਰਨਜੀਤ ਕੌਰ, ਜਗਜਿੰਦਰ ਸਿੰਘ ਬੁੱਕਣ ਵਾਲਾ ਕੈਂਪੇਨ ਇੰਚਾਰਜ ਅਤੇ ਦਵਿੰਦਰ ਸਿੰਘ ਰਣੀਆਂ ਵਲੋਂ ਪੰਜ ਮੈਂਬਰੀ ਕਮੇਟੀ ਦੀ ਤਰਫ਼ੋਂ ਕੀਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਡਾ. ਜਗਜੀਤ ਸਿੰਘ ਮੰਡੀਰਾਂ ਨੂੰ ਬਲਾਕ ਚੜਿੱਕ, ਸੁਖਮੰਦਰ ਸਿੰਘ ਸਾਫ਼ੂਵਾਲਾ ਨੂੰ ਬਲਾਕ ਡਰੋਲੀ ਭਾਈ ਅਤੇ ਮਹਿੰਦਰਪਾਲ ਸਿੰਘ ਨੂੰ ਬਲਾਕ ਦੌਲਤਪੁਰਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸਰਕਲ ਪ੍ਰਧਾਨਾਂ ਵਜੋਂ ਧਰਮ ਸਿੰਘ ਖ਼ਾਲਸਾ ਚੜਿੱਕ, ਗੁਰਪ੍ਰੀਤ ਸਿੰਘ ਤਾਰੇਵਾਲਾ, ਗੁਰਮੇਲ ਸਿੰਘ ਮੱਲ੍ਹੀ, ਪਰਦੀਪ ਸਿੰਘ ਘੱਲ ਕਲਾਂ, ਓਮਕਾਰ ਸਿੰਘ ਕੋਰੇਵਾਲਾ, ਵਕੀਲ ਸਿੰਘ ਬਘੇਲੇਵਾਲਾ, ਸੁਖਦੀਪ ਸਿੰਘ ਝੰਡੇਆਣਾ ਗਰਬੀ, ਸੁਖਪ੍ਰੀਤ ਸਿੰਘ ਧੱਲੇਕੇ, ਤਿਰਲੋਕ ਸਿੰਘ ਸੱਦਾ ਸਿੰਘ ਵਾਲਾ, ਸੁਖਮੰਦਰ ਸਿੰਘ ਕਾਹਨ ਸਿੰਘ ਵਾਲਾ, ਗੁਰਜੀਤ ਸਿੰਘ ਕਾਲੀਏ ਵਾਲਾ ਅਤੇ ਗੁਰਪ੍ਰੀਤ ਸਿੰਘ ਦੌਲਤਪੁਰਾ ਨੀਵਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਮਾਸਟਰ ਸਵਿੰਦਰ ਸਿੰਘ, ਬਲਦੇਵ ਸਿੰਘ ਚੜਿੱਕ, ਰਸਮੀਤ ਸਿੰਘ, ਈਸ਼ਵਰ ਸਿੰਘ ਕੋਰੇਵਾਲਾ ਪਵਿੱਤਰ ਸਿੰਘ, ਮੱਖਣ ਸਿੰਘ ਨਿਰਮਲ ਸਿੰਘ ਸਕੱਤਰ ਜਨਰਲ, ਜਗਦੇਵ ਸਿੰਘ ਸਲੀਣਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।