ਵਿਦਿਆਰਥਣਾਂ ਨੇ ਇਤਿਹਾਸਕ ਸਥਾਨ ਦੇ ਕੀਤੇ ਦਰਸ਼ਨ
ਮੋਗਾ, 18 ਨਵੰਬਰ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖਾਲਸਾ ਕਾਲਜ ਫਾਰ ਵੋਮੈਨ ਮਹਿਣਾ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਦੇ ਨਿਰਦੇਸ਼ ਅਨੁਸਾਰ ਵਿਦਿਆਰਥਣਾਂ ਸੁਲਤਾਨਪੁਰ ਲੋਧੀ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਗਈਆਂ| ਇਸ ਮੌਕੇ ਵਿਦਿਆਰਥਣਾਂ ਨੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਸਥਾਨਾਂ ਦੇ ਦਰਸ਼ਨ ਕੀਤੇ| ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ| ਇਸ ਟੂਰ ਦੌਰਾਨ ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਇਤਿਹਾਸਕ ਜਾਣਕਾਰੀ ਵੀ ਹਾਸਿਲ ਕੀਤੀ| ਕਾਲਜ ਦੇ ਪ੍ਰਿੰਸੀਪਲ ਡਾ. ਕੰਵਲਜੀਤ ਕੌਰ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ|
ਅਜੀਤ ਡੈਸਕ
19-11-2026