20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੋਗਾ ਦੇ ਸਮੂਹ ਕੈਮਿਸਟਾਂ ਲਈ ਅਹਿਮ ਆਦੇਸ਼ ਜਾਰੀ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੁਝ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ/ਕੈਮਿਸਟਾਂ ਦੀਆਂ ਦੁਕਾਨਾਂ ਵਿਖੇ ਸੀ. ਸੀ.

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੁਝ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ/ਕੈਮਿਸਟਾਂ ਦੀਆਂ ਦੁਕਾਨਾਂ ਵਿਖੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਉਚਿੱਤ ਵਿਵਸਥਾ ਨਾ ਹੋਣ ਜਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਾਹਰ ਦਵਾਈਆਂ ਦੀ ਵਿੱਕਰੀ ਕੀਤੇ ਜਾਣ ਕਾਰਨ ਨਸ਼ੀਲੀਆਂ, ਮਨੋ-ਪ੍ਰਭਾਵੀ ਅਤੇ ਹੋਰ ਨਿਯੰਤਰਿਤ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਅਤੇ ਦੁਰਵਰਤੋਂ ਨੂੰ ਰੋਕਣ ਵਿਚ ਮੁਸ਼ਕਿਲ ਪੈਦਾ ਹੋ ਸਕਦੀ ਹੈ ਅਤੇ ਇਸ ਨਾਲ ਕਾਨੂੰਨ ਅਤੇ ਅਮਨ-ਸ਼ਾਂਤੀ ਦੀ ਸਥਿਤੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਨਤਕ ਹਿਤ, ਕਾਨੂੰਨ ਅਤੇ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਅਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਤੇ ਪ੍ਰਭਾਵਸ਼ਾਲੀ ਨਿਯੰਤਰਨ ਲਈ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਥਿਤ ਸਮੂਹ ਦੁਕਾਨਾਂ/ਕੈਮਿਸਟਾਂ ਦੀਆਂ ਦੁਕਾਨਾਂ ਲਈ ਕੁਝ ਅਹਿਮ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਕਿ ਹਰ ਦਵਾਈਆਂ ਵੇਚਣ ਵਾਲੀ ਦੁਕਾਨ/ਕੈਮਿਸਟ ਸ਼ਾਪ ਵਿਖੇ ਕਾਰਜਸ਼ੀਲ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ। ਦਵਾਈਆਂ ਦੀ ਵਿੱਕਰੀ ਕੇਵਲ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੀ ਕੀਤੀ ਜਾਵੇਗੀ। ਵਿੱਕਰੀ ਕਾਊਂਟਰ, ਨਸ਼ੀਲੀਆਂ ਅਤੇ ਨਿਯੰਤਰਿਤ ਦਵਾਈਆਂ ਦਾ ਸਟੋਰੇਜ ਏਰੀਆ ਅਤੇ ਦੁਕਾਨ ਦੇ ਪ੍ਰਵੇਸ਼/ਨਿਕਾਸ ਦੁਆਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਵਰੇਜ ਹੇਠ ਹੋਣੇ ਲਾਜ਼ਮੀ ਹੋਣਗੇ। ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਘੱਟੋ-ਘੱਟ 90 ਦਿਨਾਂ ਤੱਕ ਸੁਰੱਖਿਅਤ ਰੱਖੀ ਜਾਵੇਗੀ ਅਤੇ ਮੰਗੇ ਜਾਣ ‘ਤੇ ਪੁਲਿਸ ਜਾਂ ਡਰੱਗ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਨੂੰ ਉਪਲਬਧ ਕਰਵਾਈ ਜਾਵੇਗੀ। ਹੁਕਮਾਂ ਵਿਚ ਅੱਗੇ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਸਮੇਂ ਸੀ.ਸੀ.ਟੀ.ਵੀ. ਸਿਸਟਮ ਖ਼ਰਾਬ ਜਾਂ ਗ਼ੈਰ-ਕਾਰਜਸ਼ੀਲ ਹੋ ਜਾਂਦਾ ਹੈ ਤਾਂ ਉਸ ਸਮੇਂ ਦੌਰਾਨ ਦਵਾਈਆਂ ਦੀ ਵਿੱਕਰੀ ਨਹੀਂ ਕੀਤੀ ਜਾਵੇਗੀ। ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਦਵਾਈ ਦੀ ਵਿੱਕਰੀ ਕਰਨੀ ਪੂਰਨ ਤੌਰ ‘ਤੇ ਮਨਾਹੀ ਹੋਵੇਗੀ। ਇਹ ਹੁਕਮ 19 ਜਨਵਰੀ 2027 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਵਾਰਡ ਨੰਬਰ 12 ਤੋਂ ਆਜ਼ਾਦ ਉਮੀਦਵਾਰ ਗੁਰਪ੍ਰੀਤ ਮਨਚੰਦਾ ਨੂੰ ਕਾਂਗਰਸ ਵਲੋਂ ਸਮਰਥਨ ਦੇਣ ਦਾ ਐਲਾਨ ਅਗਲੀ ਖ਼ਬਰ ਗੀਤਾ ਭਵਨ ਮੋਗਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਆਂਵਲਾ ਨੌਮੀ, ਸ਼ਰਧਾਲੂਆਂ ਲਈ ਪ੍ਰਸ਼ਾਦ ਅਤੇ ਭੋਜਨ ਦਾ ਕੀਤਾ ਗਿਆ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।