21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

28 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ’ਚ ਕਾਂਗਰਸੀ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ-ਭੋਲਾ ਬਰਾੜ

ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ 28 ਨਵੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਸਮਾਧ ਭਾਈ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਮਾਹੌਲ ਬਣ ਚੁੱਕਾ ਹੈ ਅਤੇ ਪਾਰਟੀ ਦੇ ਉਮੀਦਵਾਰ ਸਾਰੇ ਵਾਰਡਾਂ ਵਿਚੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ।

ਕਾਂਗਰਸ ਪਾਰਟੀ ਸੀਨੀਅਰ ਆਗੂ ਭੋਲਾ ਸਿੰਘ ਬਰਾੜ 21-11-2026
ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ 28 ਨਵੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਸਮਾਧ ਭਾਈ ਨੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਮਾਹੌਲ ਬਣ ਚੁੱਕਾ ਹੈ ਅਤੇ ਪਾਰਟੀ ਦੇ ਉਮੀਦਵਾਰ ਸਾਰੇ ਵਾਰਡਾਂ ਵਿਚੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਮੁੜ ਕਰਵਾਈਆਂ ਜਾ ਰਹੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਅਨੁਸਾਰ ਵਾਰਡਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਚੋਣ ਪ੍ਰਚਾਰ ਦੌਰਾਨ ਵਰਕਰ ਪੂਰੀ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਭੋਲਾ ਸਿੰਘ ਸਮਾਧ ਭਾਈ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਬਦਲਾਅ ਵਾਲੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਹੁਣ ਸਰਕਾਰ ਦੀਆਂ ਕਾਰਗੁਜ਼ਾਰੀਆਂ ਦਾ ਮੁਲਾਂਕਣ ਕਰ ਰਹੇ ਹਨ ਅਤੇ ਨਗਰ ਕੌਂਸਲ ਚੋਣਾਂ ਰਾਹੀਂ ਆਪਣੀ ਨਾਰਾਜ਼ਗੀ ਪ੍ਰਗਟ ਕਰਨ ਦਾ ਮੌਕਾ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਇਹ ਚੋਣਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪੱਖੋਂ ਕਾਫ਼ੀ ਅਹਿਮ ਹਨ ਅਤੇ ਇਨ੍ਹਾਂ ਨੂੰ ਇਕ ਤਰ੍ਹਾਂ ਨਾਲ ਜ਼ਿਮਨੀ ਚੋਣ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਨਤੀਜੇ ਪਾਰਟੀ ਲਈ ਵੱਡਾ ਸਿਆਸੀ ਝਟਕਾ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਪੂਰੀ ਇਕਜੁੱਟਤਾ ਨਾਲ ਚੋਣ ਮੈਦਾਨ ਵਿਚ ਡਟੇ ਹੋਏ ਹਨ ਅਤੇ ਹਰ ਵਾਰਡ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਨਗਰ ਕੌਂਸਲ ਨੂੰ ਲੋਕਾਂ ਦੀਆਂ ਉਮੀਦਾਂ ਅਨੁਸਾਰ ਚਲਾਉਣਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਚੋਣਾਂ ਦੌਰਾਨ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਬੀ.ਆਈ.ਐੱਸ. ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਾਉਕੇ ਕਲਾਂ ਤੋਂ ਸੰਗਤਾਂ ਦੀ ਬੱਸ ਧਾਰਮਿਕ ਦਰਸ਼ਨਾਂ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।